Close

The pre-recruitment course for joining the army will start from October 16, 2023

Publish Date : 06/10/2023

ਫੌਜ ਵਿੱਚ ਭਰਤੀ ਹੋਣ ਲਈ ਪ੍ਰੀ—ਰਿਕਰੂਟਮੈਂਟ ਕੋਰਸ 16 ਅਕਤੂਬਰ, 2023 ਤੋਂ  ਹੋਵੇਗਾ ਸ਼ੁਰੂ

ਤਰਨ ਤਾਰਨ, 04 ਅਕਤੂਬਰ :

ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ. ਐਸ. ਐਫ, ਆਈ. ਟੀ. ਬੀ. ਪੀ, ਸੀ. ਆਰ. ਪੀ. ਐਫ., ਸੀ. ਆਈ. ਐਸ. ਐਫ. ਵਿੱਚ ਭਰਤੀ ਹੋਣ ਲਈ ਪ੍ਰੀ—ਰਿਕਰੂਟਮੈਂਟ ਕੋਰਸ ਮਿਤੀ 16 ਅਕਤੂਬਰ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿੱਖਿਆਰਥੀਆਂ ਦਾ ਨਤੀਜਾ 100  ਆਇਆ ਹੈ। ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜ਼ਾਤ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ।
ਉੁਹਨਾਂ ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਨਾਲ ਫੋਨ ਨੰਬਰ 01852—292565, 9356423524, 7009103383 ਅਤੇ 6280284812 ‘ ਤੇ ਸੰਪਰਕ ਕੀਤਾ  ਜਾ ਸਕਦਾ ਹੈ।