Close

The problems and complaints of the common people will be addressed on a priority basis- Deputy Commissioner Tarn Taran

Publish Date : 28/08/2019
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਹੱਲ-ਡਿਪਟੀ ਕਮਿਸ਼ਨਰ 
ਲੋਕਾਂ ਦੀਆਂ ਦੁੱਖ ਤਕਲੀਫਾਂ ਅਤੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤਾ ਗਿਆ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ
ਮਿਲਣ ਵਾਲੀਆਂ ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤੇ ਆਦੇਸ਼
ਤਰਨ ਤਾਰਨ, 28 ਅਗਸਤ :
ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਤਰਨ ਤਾਰਨ ਸ੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਅਨਿਲ ਕੁਮਾਰ ਚੋਪੜਾ ਤੋਂ ਇਲਾਵਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਪਿਛਲੇ ਸਮੇਂ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਆਈਆਂ ਸ਼ਿਕਾਇਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ, ਪੁਲਿਸ ਵਿਭਾਗ, ਨਗਰ ਕੌਂਸਲ, ਖੁਰਾਕ ਤੇ ਸਿਵਲ ਸਪਲਾਈ, ਨਸ਼ੇ ਦੀ ਸਮੱਸਿਆ ਅਤੇ ਟ੍ਰੈਫਿਕ ਦ ਿਸਮੱਸਿਆ ਸਬੰਧੀ ਵਿਸਥਾਰਿਤ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਭਾਗ ਨਾਲ ਸਬੰਧਤ ਕੋਈ ਵੀ ਸੁਝਾਅ ਅਤੇ ਸ਼ਿਕਾਇਤ ਹਰ ਮਹੀਨੇ ਦੀ 7 ਤਰੀਕ ਤੱਕ ਉਹਨਾਂ ਤੱਕ ਲਿਖਤੀ ਰੂਪ ਵਿਚ ਭੇਜਣ ਤਾਂ ਜੋ ਇਸ ਸਬੰਧੀ ਬਣਦੀ ਕਾਰਵਾਈ ਜਲਦੀ ਤੋਂ ਜਲਦੀ ਕੀਤੀ ਜਾ ਸਕੇ ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਮਸਲੇ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਆਉਂਦੇ ਹਨ, ਅੱਗੇ ਤੋਂ ਉਹਨਾਂ ਸਬੰਧੀ ਵਿਸਥਾਰਿਤ ਰਿਪੋਰਟ ਲੈ ਕੇ ਆਉਣ ਅਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਲੋਕਾਂ ਦੀਆਂ ਦੁੱਖ ਤਕਲੀਫਾਂ ਅਤੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੀਏ ਤਾਂ ਜੋ ਲੋਕਾਂ ਵਿੱਚ ਪ੍ਰਸ਼ਾਸਨ ਦੀ ਉਹਨਾਂ ਪ੍ਰਤੀ ਬਣਦੀ ਜੁੰਮੇਵਾਰੀ ਅਤੇ ਜਵਾਬਦੇਹੀ ਦਾ ਸਹੀ ਸੰਦੇਸ਼ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਜ਼ਿਲ੍ਹੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਸਮੇਂ ਸਿਰ ਹੱਲ ਕਰਨ ਲਈ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸ਼ਿਕਾਇਤ ਨਿਵਾਰਣ ਕਮੇਟੀ  ਦੇ ਮੈਂਬਰਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਨੂੰ ਅਗਲੀ ਮੀਟਿੰਗ ਤੋਂ ਪਹਿਲਾ-ਪਹਿਲਾ ਮਿਤੀਬੱਧ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਸਬੰਧਿਤ ਵਿਭਾਗ ਦੇ ਮੁਖੀ ਇਸ ਲਈ ਪਾਬੰਦ ਹੋਣਗੇ।ਉਹਨਾਂ ਕਿਹਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰ ਮਹੀਨੇ ਹੋਣੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।
—————–