The procurement process of paddy in district Tarn Taran has reached the last stage-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਆਖਰੀ ਪੜਾਅ ‘ਤੇ ਪਹੁੰਚੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 9,28,622 ਮੀਟ੍ਰਿਕ ਟਨ ਝੋਨੇ ਦੀ ਆਮਦ
ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 9,28,620 ਮੀਟ੍ਰਿਕ ਟਨ ਝੋਨੇ ਦੀ ਖਰੀਦ
ਕਿਸਾਨਾਂ ਨੂੰ ਕੀਤਾ ਗਿਆ 2106 ਕਰੋੜ 80 ਲੱਖ ਰੁਪਏ ਦਾ ਭੁਗਤਾਨ
ਤਰਨ ਤਾਰਨ, 27 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਆਖਰੀ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 9,28,622 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 9,28,620 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 26 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 4,26,824 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,12,837 ਮੀਟਰਿਕ ਟਨ, ਪਨਸਪ ਵੱਲੋਂ 1,80,691 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,06,767 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1501 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 2106 ਕਰੋੜ 80 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 9,21,650 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।