Close

The Punjab Government has issued comprehensive guidelines for all travelers entering the state

Publish Date : 28/05/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਡਿਪਟੀ ਕਮਿਸ਼ਨਰ
ਤਰਨ ਤਾਰਨ, 27 ਮਈ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪੋ੍ਰਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ ’ਤੇ ਸਿਹਤ ਪੋ੍ਰਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ-ਘੋਸ਼ਣਾ ਪੱਧਰ ਦੇਣਾ ਹੋਵੇਗਾ।
ਉਹਨਾਂ ਦੱਸਿਆ ਕਿ ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈ. ਸੀ. ਐਮ. ਆਰ. ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਨਾਂ ਦੇ ਆਰ. ਟੀ. ਪੀ. ਸੀ. ਆਰ. ਸੈਂਪਲ ਲਏ ਜਾਣਗੇ। ਉਨਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਪਾਜ਼ੇਟਿਵ ਪਾਏ ਗਏ ਹੋਣ ਅਤੇ ਲੱਛਣ ਨਾ ਹੋਣ, 60 ਸਾਲ ਤੋਂ ਘੱਟ ਉਮਰ ਦੇ ਹੋਣ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਾ ਹੋਣ, ਨੂੰ ਕੋਵਿਡ ਕੇਅਰ ਸੈਂਟਰਾਂ ਵਿਚ ਰੱਖਿਆ ਜਾਵੇਗਾ।
ਜੋ ਵਿਅਕਤੀ ਪਾਜ਼ੀਟਿਵ ਹਨ ਅਤੇ ਮੈਡੀਕਲ ਨਿਗਰਾਨੀ ਲੋੜੀਂਦੀ ਹੈ ( ਭਾਵੇਂ ਗੰਭੀਰ ਲੱਛਣ ਹੋਣ ਕਰਕੇ ਜਾਂ 60 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਹੋਰ ਬਿਮਾਰੀ ਤੋਂ ਪੀੜਤ ਹੋਣ ਕਰਕੇ), ਉਨਾਂ ਨੂੰ ਡਾਕਟਰੀ ਸਥਿਤੀ ਦੇ ਆਧਾਰ ’ਤੇ ਦਰਜਾ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ
ਜਿਨਾਂ ਯਾਤਰੀਆਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਅਤੇ ਜੋ ਨੈਗੇਟਿਵ ਪਾਏ ਜਾਂਦੇ ਹਨ, ਉਨਾਂ ਨੂੰ ਭੁਗਤਾਨ ਦੇ ਆਧਾਰ ’ਤੇ ਸੰਸਥਾਗਤ ਇਕਾਂਤਵਾਸ (ਸਰਕਾਰੀ/ਹੋਟਲ ਕੁਆਰੰਟੀਨ) ਵਿੱਚ ਰੱਖਿਆ ਜਾਵੇਗਾ ਅਤੇ 5ਵੇਂ ਦਿਨ ਉਨਾਂ ਦਾ ਟੈਸਟ ਕੀਤਾ ਜਾਵੇਗਾ। ਜੇ ਉਨਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨਾਂ ਨੂੰ ਸੰਸਥਾਗਤ ਇਕਾਂਤਵਾਸ ਦੇ 7 ਦਿਨ ਪੂਰੇ ਹੋਣ ’ਤੇ ਘਰ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ ਅਤੇ ਉਨਾਂ ਨੂੰ ਅਗਲੇ 7 ਦਿਨ ਤੱਕ ਘਰੇਲੂ ਇਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ਦੀ ਸਵੈ ਨਿਗਰਾਨੀ ਦੀ ਸਲਾਹ ਦਿੱਤੀ ਜਾਵੇਗੀ। ਇਸ ਸਬੰਧੀ ਲਿਖ਼ਤੀ ਘੋਸ਼ਣਾ ਸਿਹਤ ਅਧਿਕਾਰੀਆਂ/ਜ਼ਿਲਾ ਪ੍ਰਸ਼ਾਸਨ ਨੂੰ ਜਮ੍ਹਾਂ ਕਰਵਾਉਣੀ ਹੋਵੇਗੀ।
ਉਹਨਾਂ ਦੱਸਿਆ ਕਿ ਅਸਧਾਰਨ ਹਾਲਤਾਂ ਜਿਵੇਂ ਗਰਭ ਅਵਸਥਾ/ਪਰਿਵਾਰਕ ਮੈਂਬਰ ਦੀ ਮੌਤ/ਗੰਭੀਰ ਮਾਨਸਿਕ ਬਿਮਾਰੀ ਸਬੰਧੀ ਮਾਮਲਿਆਂ ਵਿੱਚ, ਡਿਪਟੀ ਕਮਿਸ਼ਨਰ ਸੰਸਥਾਗਤ ਕੁਆਰੰਟੀਨ ਦੀ ਬਜਾਏ 14 ਦਿਨਾਂ ਲਈ ਹੋਮ ਕੁਆਰੰਟੀਨ ਦੀ ਆਗਿਆ ਦੇ ਸਕਦੇ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ।ਇਸ ਤੋਂ ਇਲਾਵਾ, ਅਜਿਹੇ ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਜ਼ਰੂਰਤ ਹੋਵੇਗੀ ਜੋ ਕਿਰਿਆਸ਼ੀਲ ਰਹੇਗੀ।
ਉਨਾਂ ਕਿਹਾ ਕਿ ਘਰੇਲੂ ਯਾਤਰੀਆਂ ਲਈ ਹਵਾਈ ਜਹਾਜ਼/ਰੇਲ/ਅੰਤਰ-ਰਾਜ ਯਾਤਰਾ ਦੁਆਰਾ ਸੜਕ ਰਾਹੀਂ ਪੰਜਾਬ ਵਿਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਦੀ ਐਂਟਰੀ ਪੁਆਂਇਟਸ ‘ਤੇ ਹੀ ਕੋਵਿਡ -19 ਦੇ ਲੱਛਣਾਂ ਸਬੰਧੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ।ਸਕ੍ਰੀਨਿੰਗ ਦੌਰਾਨ ਪਾਜ਼ੀਟਿਵ ਪਾਏ ਗਏ ਯਾਤਰੀੇਆਂ ਨੂੰ ਜਾਂਚ ਲਈ ਸਿਹਤ ਕੇਂਦਰ ਲਿਜਾਇਆ ਜਾਏਗਾ।ਉੱਪਰ ਦੱਸੇ ਮਤਾਬਕ ਜੇਕਰ ਵਿਅਕਤੀ ਪਾਜ਼ੀਟਿਵ ਹਨ ਉਨਾਂ ਨੂੰ ਡਾਕਟਰੀ ਲੋੜਾਂ ਮੁਤਾਬਕ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ। ਜੇ ਕਿਸੇ ਵਿਅਕਤੀ ਵਿਚ ਕੋਵਿਡ ਸਬੰਧੀ ਲੱਛਣ ਨਾ ਹੋਣ ਜਾਂ ਟੈਸਟਿੰਗ ਨੈਗੇਟਿਵ ਹੈ, ਤਾਂ ਉਸਨੂੰ ਇੱਕ ਅੰਡਰਟੇਕਿੰਗ ਜਮਾਂ ਕਰਨ ਤੋਂ ਬਾਅਦ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਅੰਡਰਟੇਕਿੰਗ ਵਿਚ 14 ਦਿਨਾਂ ਲਈ ਘਰ ’ਚ ਇਕਾਂਤਵਾਸ, ਆਪਣੀ ਸਿਹਤ ਸਥਿਤੀ ਦੀ ਸਵੈ ਨਿਗਰਾਨੀ ਅਤੇ ਕੋਵਿਡ -19 ਸਬੰਧੀ ਕੋਈ ਵੀ ਲੱਛਣ ਨਜ਼ਰ ਆਉਣ ‘ਤੇ ਨੇੜਲੀ ਸਿਹਤ ਸਹੂਲਤ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਹਮੇਸ਼ਾਂ ਜੋ ਕਿਰਿਆਸ਼ੀਲ ਰਹੇਗੀ।
ਪੰਜਾਬ ਤੋਂ ਅਕਸਰ ਬਾਹਰ ਜਾਣ ਜਾਂ ਅੰਤਰ-ਰਾਜ ਯਾਤਰਾ ਕਰਨ ਵਾਲੇ ਯਾਤਰੀ ਜਿਵੇਂ ਕਿ ਐਮ. ਪੀ. / ਐਮ. ਐਲ. ਏ., ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ, ਟਰਾਂਸਪੋਰਟਰਾਂ, ਸਲਾਹਕਾਰਾਂ ਆਦਿ ਨੂੰ ਹੋਮ ਕੁਅਰੰਟਾਈਨ ਰੱਖਣ ਦੀ ਜ਼ਰੂਰਤ ਨਹੀਂ ਹੈ।
ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਅਜਿਹੇ ਵਿਅਕਤੀਆਂ ਨੂੰ ਪਾਸ ਜਾਰੀ ਕਰਨ ਲਈ ਅਧਿਕਾਰਤ ਹਨ ਜੋ ਆਪਣੀ ਸਿਹਤ ਸਥਿਤੀ ਦੀ ਸਵੈ-ਨਿਗਰਾਨੀ ਲਈ ਇਕ ਅੰਡਰਟੇਕਿੰਗ ਪੇਸ਼ ਕਰਨਗੇ ਅਤੇ ਜੇ ਉਨਾਂ ਨੂੰ ਕੋਈ ਲੱਛਣ ਹੋਣ ਤਾਂ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ।ਉਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਵੀ ਲੋੜ ਹੈ ਜੋ ਕਿਰਿਆਸ਼ੀਲ ਰਹੇਗੀ।
——————–