Close

The Punjab government has started a camp for free training of written and physical skills for the youth

Publish Date : 20/09/2023

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਤਰਨ ਤਾਰਨ 18 ਸਤੰਬਰ ਸੀ—ਪਾਈਟ ਕੈਂਪ, ਪੱਟੀ ( ਤਰਨ—ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ—ਪਾਈਟ ਕੈਂਪ, ਪੱਟੀ ਵਿਖੇ ਤਰਨ—ਤਾਰਨ ਜਿਲ੍ਹੇ ਦੇ ਯੁਵਕਾਂ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ । ਜ਼ੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ । ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 0800 ਵਜ੍ਹੇ ਤੋਂ 1130 ਵਜ੍ਹੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ—ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ । ਯੁਵਕ ਸੀ—ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਹੇਠ ਲਿਖੇ ਦਸ਼ਤਾਵੇਜ਼ ਨਾਲ ਲੈ ਕੇ ਰਿਪੋਰਟ ਕਰ ਸਕਦੇ ਹਨ ।

ਕੈਂਪ ਵਿੱਚ ਆਉਣ ਸਮੇਂ ਦਿੱਲੀ ਪੁਲਿਸ ਜਾਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ ਅਗਰ ਅਪਲਾਈ ਨਹੀਂ ਕੀਤਾ ਤਾਂ ਵੀ ਯੁਵਕ ਟ੍ਰੇਨਿੰਗ ਲਈ ਆ ਸਕਦਾ ਹੈ ਅਤੇ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/—W: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 80543—62934 ਅਤੇ 97818—91928
ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।