Close

The Punjab Government has taken steps to prevent the loss of education of government school students to start curriculum on Punjabi channel – Deputy Commissioner

Publish Date : 19/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਲਈ ਡੀ. ਡੀ. ਪੰਜਾਬੀ ਚੈਨਲ `ਤੇ ਪਾਠਕ੍ਰਮ ਸ਼ੁਰੂ ਕਰਨ ਦਾ ਫੈਸਲਾ-ਡਿਪਟੀ ਕਮਿਸ਼ਨਰ
ਵਿਦਿਆਰਥੀਆਂ ਦੀ ਪੜਾਈ ਲਈ ਸ਼ੁਰੂ ਕੀਤੇ ਅਭਿਆਨ ਦੀ ਸਫਲਤਾ ਲਈ ਜ਼ਿਲਾ ਅਫਸਰਾਂ ਤੋਂ ਲੈ ਅਧਿਆਪਕਾਂ ਤੱਕ ਸਾਰਿਆਂ ਨੂੰ ਤਾਲਮੇਲ ਬਣਾਉਣ ਲਈ ਨਿਰਦੇਸ਼ ਦਿੱਤੇ
ਤਰਨ ਤਾਰਨ, 19 ਮਈ :
        ਪੰਜਾਬ ਸਰਕਾਰ ਨੇ ਤਾਲਾਬੰੰਦੀ ਦੇ ਕਾਰਨ ਸਰਕਾਰੀ ਸਕੁਲਾਂ ਦੇ ਬੱਚਿਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਦੇ ਵਾਸਤੇ ਡੀ. ਡੀ. ਪੰਜਾਬੀ ਚੈਨਲ `ਤੇ ਪਾਠਕ੍ਰਮ/ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਸਿੱਖਿਆ ਅਫਸਰਾਂ (ਸੈ. ਸਿ.)/(ਐ. ਸਿ), ਸਮੂਹ ਬਲਾਕ ਪ੍ਰਾਇਮਰੀ ਅਫਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਮੁਖੀ ਰੋਜ਼ਮਰਾ ਦੇ ਆਧਾਰ `ਤੇ ਇਨ੍ਹਾਂ ਪ੍ਰੋਗਰਾਮਾਂ ਦੀ ਫੀਡਬੈਕ ਪ੍ਰਾਪਤ ਕਰਨਗੇ ਅਤੇ ਇਸ ਯਕੀਨੀ ਬਣਾਉਣਗੇ ਕਿ ਸਬੰਧਿਤ ਅਧਿਆਪਕ ਵੀ ਇਹ ਪ੍ਰੋਗਰਾਮ ਦੇਖਣ ਅਤੇ ਵਿਦਿਆਰਥੀਆਂ ਨਾਲ ਲਗਾਤਾਰ ਤਾਲਮੇਲ ਰੱਖਣ। ਉਹਨਾਂ ਕਿਹਾ ਕਿ ਅਧਿਆਪਿਕ ਇਨਾਂ ਪ੍ਰੋਗਰਾਮਾਂ ਦਾ ਟਾਈਮ ਟੇਬਲ ਅਤੇ ਸੂਚੀ ਵਿਦਿਆਰਥੀਆਂ ਤੱਕ ਪਹੁੰਚਾਉਣਗੇ ਤਾਂ ਜੋ ਉਨਾਂ ਨੂੰ ਕੋਈ ਵੀ ਦਿੱਕਤ ਨਾ ਆਵੇ। ਉਨ੍ਹਾਂ ਵਿਦਿਆਰਥੀਆਂ ਦੀ ਪੜਾਈ ਦੇ ਲਈ ਸ਼ੁਰੂ ਕੀਤੇ ਅਭਿਆਨ ਦੀ ਸਫਲਤਾ ਲਈ ਜ਼ਿਲਾ ਅਫਸਰਾਂ ਤੋਂ ਲੈ ਅਧਿਆਪਕਾਂ ਤੱਕ ਸਾਰਿਆਂ ਨੂੰ ਤਾਲਮੇਲ ਬਣਾਉਣ ਲਈ ਨਿਰਦੇਸ਼ ਦਿੱਤੇ।
ਉਹਨਾਂ ਦੱਸਿਆ ਕਿ  19 ਮਈ, 2020 ਤੋਂ 9ਵੀਂ ਜਮਾਤ ਲਈ ਸਵੇਰੇ 9 ਵਜੇ ਤੋਂ 11.15 ਵਜੇ ਤੱਕ ਪਾਠਕ੍ਰਮ ਹੋਵੇਗਾ ਅਤੇ ਇਸ ਵਿੱਚ 10 ਵਜੇ ਤੋਂ 10.15 ਵਜੇ ਤੱਕ ਬਰੇਕ ਹੇਵੇਗੀ। ਇਸੇ ਤਰਾਂ ਹੀ ਦਸਵੀਂ ਜਮਾਤ ਲਈ ਟੈਲੀਕਾਸਟ ਦਾ ਸਮਾਂ ਸਵੇਰੇ 11.15 ਵਜੇ ਤੋਂ ਦੁਹਹਿਰ 1.45 ਵਜੇ ਤੱਕ ਹੋਵੇਗਾ ਅਤੇ 12.45 ਵਜੇ ਤੋਂ 1.15 ਵਜੇ ਤੱਕ ਬਰੇਕ ਹੋਵੇਗੀ। ਉਹਨਾਂ ਦੱਸਿਆ ਕਿ ਪ੍ਰਾਇਮਰੀ ਜਮਾਤਾਂ (ਤੀਜੀ, ਚੌਥੀ ਅਤੇ ਪੰਜਵੀਂ) ਲਈ ਟੈਲੀਕਾਸ ਸਮਾਂ ਬਾਅਦ ਦੁਪਹਿਰ 1.45 ਵਜੇ ਤੋਂ 2.45 ਵਜੇ ਤੱਕ ਹੋਵੇਗਾ।
ਉਹਨਾਂ ਦੱਸਿਆ ਕਿ ਡੀ. ਡੀ. ਪੰਜਾਬੀ ਚੈਨਲ ਫਰੀ ਡਿਸ਼ `ਤੇ 22 ਨੰਬਰ ਚੈਨਲ `ਤੇ, ਏਅਰਟੈਲ ਡਿਸ਼ `ਤੇ 572, ਵੀਡੀਓਕੋਨ ਡੀ 2 ਐਚ `ਤੇ 784 ਨੰਬਰ `ਤੇ, ਟਾਟਾ ਸਕਾਈ `ਤੇ 1949, ਫਾਸਟਵੇਅ ਕੇਬਲ `ਤੇ 71, ਡਿਸ਼ ਟੀ ਵੀ `ਤੇ 1169, ਸਨ ਡਾਇਰੈਕਟ `ਤੇ 670 ਅਤੇ ਰੀਲਾਇੰਸ ਬਿੱਗ ਟੀ. ਵੀ. ਦੇ 950 ਨੰਬਰ ਚੈਨਲਾਂ `ਤੇ ਆਵੇਗਾ।
ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਪੜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਪਹਿਲਾਂ ਹੀ ਟੀ. ਵੀ. ਰਾਹੀਂ 20 ਅਪ੍ਰੈਲ 2020 ਤੋਂ 7ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਡੀ. ਟੀ. ਐੱਚ. ਚੈਨਲ ਰਾਹੀਂ ਪ੍ਰਾਠਕ੍ਰਮ/ਪ੍ਰੋਗਰਾਮ ਪ੍ਰਸਾਰਤ ਕੀਤੇ ਜਾ ਰਹੇ ਹਨ। ਇਹ ਡੀ. ਡੀ. ਫਰੀ ਡਿਸ਼ ਦੇ 117 ਨੰਬਰ ਚੈਨਲ ਅਤੇ ਡਿਸ਼ ਟੀ. ਵੀ. ਦੇ 939 ਨੰਬਰ ਚੈਨਲ `ਤੇ ਚਲਾਏ ਜਾ ਰਹੇ ਹਨ। 7ਵੀਂ ਜਮਾਤ ਲਈ ਇਹ ਟੈਲੀਕਾਸਟ ਸਵੇਰੇ 9 ਵਜੇ ਤੋਂ 10 ਵਜੇ ਅਤੇ ਮੁੜ ਸ਼ਾਮ ਨੂੰ 4 ਵਜੇ ਤੋਂ 5 ਵਜੇ ਤੱਕ ਹੁੰਦਾ ਹੈ। ਇਸੇ ਤਰਾਂ ਹੀ 8ਵੀਂ ਜਮਾਤ ਲਈ ਟੈਲੀਕਾਸਟ ਸਵੇਰੇ 10 ਤੋਂ 11 ਵਜੇ ਅਤੇ ਫਿਰ ਸ਼ਾਮ ਨੂੰ 5 ਵਜੇ ਤੋਂ 6 ਵਜੇ ਤੱਕ ਹੁੰਦਾ ਹੈ।
——–