The Punjab government stood with the people on the occasion of this natural calamity
Publish Date : 11/07/2023
ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ
ਪੱਟੀ, 10 ਜੁਲਾਈ :
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਵੀ ਉਹਨਾਂ ਦੇ ਨਾਲ ਸਨ |
ਇਸ ਮੌਕੇ ਕੈਬਨਿਟ ਮੰਤਰੀ ਸ੍. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ‘ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ । ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਉਹਨਾ ਨਾਲ ਪ੍ਰਸ਼ਾਸਨਿਕ ਅਧਿਕਾਰੀ, ਅਤੇ ਚੇਅਰਮੈਨ ਦਿਲਬਾਗ ਸਿੰਘ, ਤਹਿਸੀਲਦਾਰ ਸਰਬਜੀਤ ਸਿੰਘ ਥਿੰਦ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ ਸਮੇਤ ਵੱਖ-ਵੱਖ ਪਿੰਡਾ ਦੇ ਮੋਹਤਬਰ ਆਗੂ ਹਾਜ਼ਰ ਸਨ।