Close

The revolutionary reforms made in the field of education by the Aam Aadmi Party government of Punjab in one year-Sr. Harjot Bains

Publish Date : 13/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇੱਕ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤਕਾਰੀ ਸੁਧਾਰ-ਸ੍ਰ. ਹਰਜੋਤ ਬੈਂਸ
ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਬੈਂਸ ਨੇ ਜ਼ਿਲ੍ਹਾ ਤਰਨ ਤਾਰਨ ਤੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ਵਾਸਤੇ ਦੋ ਦਿਨਾਂ ਵਿਸ਼ੇਸ਼ ਮੁਹਿੰਮ “ਨੰਨ੍ਹੇ ਕਦਮ” ਦੀ ਕੀਤੀ ਸ਼ੁਰੂਆਤ
“ਨੰਨ੍ਹੇ ਕਦਮ” ਮੁਹਿੰਮ ਤਹਿਤ ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਨਵੇਂ ਦਾਖਲ ਹੋਏ ਨੰਨ੍ਹੇ ਫ਼ਰਿਸ਼ਤਿਆਂ ਨੂੰ ਸਕੂਲ ਦਾ ਸਟਾਫ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਤਵੰਤੇ ਸੱਜਣ ਕਹਿਣਗੇ `ਜੀ ਆਇਆਂ ਨੂੰ`
ਤਰਨ ਤਾਰਨ, 12 ਅਪ੍ਰੈਲ :
ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਬੈਂਸ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ਵਾਸਤੇ ਦੋ ਦਿਨਾਂ ਵਿਸ਼ੇਸ਼ ਮੁਹਿੰਮ “ਨੰਨ੍ਹੇ ਕਦਮ” ਸ਼ੁਰੂ ਕੀਤੀ ਗਈ।ਇਸ ਮੁਹਿੰਮ ਤਹਿਤ ਉਹਨਾਂ ਵੱਲੋਂ ਹਲਕਾ ਖੇਮਕਰਨ ਅਤੇ ਪੱਟੀ ਦੇ ਸਰਕਾਰੀ ਸਕੂਲਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਸ, ਸਰਕਾਰੀ ਐਲੀਮੈਂਟਰੀ ਸਕੂਲ ਖੇਮਕਰਨ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਕੈਂਰੋ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਲੜਕੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਲੜਕੀਆਂ ਦਾ ਦੌਰਾ ਕੀਤਾ ਅਤੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ।ਇਸ ਦੌਰਾਨ ਹਲਕਾ ਪੱਟੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੀ ਉਹਨਾਂ ਦੇ ਨਾਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ. ਹਰਜੋਤ ਬੈਂਸ ਨੇ ਦੱਸਿਆ ਕਿ “ਨੰਨ੍ਹੇ ਕਦਮ” ਮੁਹਿੰਮ ਤਹਿਤ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਨਵੇਂ ਦਾਖਲ ਹੋਏ ਨੰਨ੍ਹੇ ਫ਼ਰਿਸ਼ਤਿਆਂ ਨੂੰ ਸਕੂਲ ਦਾ ਸਟਾਫ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਤਵੰਤੇ ਸੱਜਣ `ਜੀ ਆਇਆਂ ਨੂੰ` ਕਹਿਣਗੇ।
ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਸਮੁੱਚੇ ਸਿੱਖਿਆ ਪ੍ਰਬੰਧ ਨੂੰ ਸ਼ਾਨਦਾਰ ਬਣਾਉਣ ਅਤੇ ਗੁਣਾਤਮਕ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਵਚਨਬੱਧ ਹਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਬਿਹਤਰ ਸਕੂਲ ਹੋਣਗੇ।
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਕੈਂਰੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਸ੍ਰ ਿਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਕਿਹਾ ਕਿ ਰਾਜ ਦੇ ਵੱਖ-ਵੱਖ ਸਕੂਲਾਂ ਵਿੱਚ ਲੱਗਭੱਗ 3000 ਨਵੇਂ ਕਮਰਿਆਂ ਦੀ ਉਸਾਰੀ ਚੱਲ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤਕਾਰੀ ਸੁਧਾਰ ਕੀਤੇ ਗਏ ਹਨ ।
ਉਹਨਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਬਹੁਤ ਪਛੜਿਆ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹਰ ਹਾਲਤ ਵਿੱਚ ਅੱਗੇ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਸਰਹੱਦੀ ਇਲਾਕਾ ਹੋਣ ਕਰਕੇ ਤਰਨ ਤਾਰਨ ਦੇ ਸਕੂਲਾਂ ਵਿੱਚ ਅਧਿਆਪਕਾ ਦੀ ਬਹੁਤ ਘਾਟ ਸੀ ਅਤੇ 31 ਜੁਲਾਈ ਤੱਕ ਜ਼ਿਲ੍ਹਾ ਤਾਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਸੌ ਫੀਸਦੀ ਅਧਿਆਪਕ ਮੁਹੱਈਆ ਕਰਵਾ ਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਮੀਡੀਆ ਇੰਚਾਰਜ ਸਿੱਖਿਆ ਵਿਭਾਗ ਸ੍ਰੀ ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਬਚਨ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।