Close

The roads leading to the religious places of District Tarn Taran will be repaired on the basis of priority – Cabinet Minister Shri. Harbhajan Singh E. T. O

Publish Date : 23/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਕੈਬਨਿਟ ਮੰੰਤਰੀ ਸ੍ਰ. ਹਰਭਜਨ ਸਿੰਘ ਈ. ਟੀ. ਓ.
ਫਤਿਆਬਾਦ-ਚੋਹਲਾ ਸਾਹਿਬ ਸੜਕ ਦੇ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਪੈਸ਼ਲ ਰਿਪੇਅਰ ਦੇ ਕੰਮ ਰੱਖਿਆ ਨੀਂਹ ਪੱਥਰ
ਤਰਨ ਤਾਰਨ, 22 ਅਗਸਤ :
ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰੰਤਰੀ ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਨੀਂਹ ਪੱਥਰ ਰੱਖਦਿਆਂ ਕੀਤਾ।ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ ਅਤੇ ਐਕਸੀਅਨ ਪੀ. ਡਬਲਯੂ. ਡੀ. ਸ੍ਰੀ ਦਿਲਬਾਗ਼ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਕੈਬਨਿਟ ਮੰੰਤਰੀ ਨੇ ਦੱਸਿਆ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਲੰਬਾਈ ਲੱਗਭੱਗ 21 ਕਿਲੋਮੀਟਰ ਹੈ ਅਤੇ ਇਸ ਦੀ ਸਪੈਸ਼ਲ ਰਿਪੇਅਰ ਦੇ ਕੰਮ ‘ਤੇ ਲੱਗਭੱਗ 13 ਕਰੋੜ 46 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਸੜਕ 2 ਮਹੱਤਵਪੂਰਨ ਨੈਸ਼ਨਲ ਹਾਈਵੇ ਐੱਨ. ਐੱਚ-54 ਅਤੇ ਐੱਨ. ਐੱਚ-703 ਏ ਨੂੰ ਜੋੜਦੀ ਹੈ।ਉਹਨਾਂ ਦੱਸਿਆ ਕਿ ਇਹ ਸੜਕ ਜ਼ਿਲ੍ਹਾ ਤਰਨ ਤਾਰਨ ਦੇ ਇਤਹਾਸਿਕ ਨਗਰ ਖਡੂਰ ਸਾਹਿਬ, ਫਤਿਆਬਾਦ, ਛਾਪੜੀ ਸਾਹਿਬ, ਡੇਹਰਾ ਸਾਹਿਬ ਅਤੇ ਚੋਹਲਾ ਸਾਹਿਬ ਨੂੰ ਵੀ ਜੋੜਦੀ ਹੈ। ਉਹਨਾਂ ਕਿਹਾ ਕਿ ਇਹ ਸੜਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵੱਲੋਂ ਹੀ ਇਸ ਦੇ ਰੱਖ-ਰਖਾਵ ਦੀ ਕੰਮ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਵੱਧ ਹੈ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ 31 ਹਜ਼ਾਰ ਤੋਂ ਵੱਧ ਨੌਜਵਾਨਾਂ ਨੰੁ ਨੌਕਰੀਆਂ ਦਿੱਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਵਿੱਚ ਵੀ ਨਵੀਂ ਭਰਤੀ ਕੀਤੀ ਗਈ ਹਨ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਵੀ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਰਾਬ ਅਤੇ ਕਈ ਸਾਲਾਂ ਤੋਂ ਇਸ ਦੀ ਮੁਰੰਮਤ ਨਹੀਂ ਹੋਈ ਸੀ।ਉਹਨਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰੰਤਰੀ ਸ੍ਰ. ਹਰਭਜਨ ਸਿੰਘ ਈ. ਟੀ. ਓ. ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬੜੀ ਸਹੂਲਤ ਹੋਵੇਗੀ ਅਤੇ ਅਣਸੁਖਾਵੀਆਂ ਘਟਨਾਵਾਂ ਤੋਂ ਵੀ ਬਚਿਆ ਜਾ ਸਕੇਗਾ।