Close

The schemes launched by the government will be implemented effectively – Deputy Commissioner

Publish Date : 07/01/2021
DC
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਚੁਅਲ ਸਮਾਗਮ ਰਾਹੀਂ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ
ਸਰਕਾਰ ਦੁਆਰਾਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 07 ਜਨਵਰੀ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰੋਪਰਾਈਟਰੀ ਰਾਈਟਸ ਟੂ ਸਲੱਮ ਡਵੈਲਰਜ਼ ਐਕਟ ਤਹਿਤ ਅੱਜ ਝੁੱਗੀ ਝੋਪੜੀਆਂ ਦੇ ਨਿਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਲਈ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ ਕੀਤੀ ਗਈ।ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ 1 ਲੱਖ ਤੋਂ ਵਧ ਝੁਗੀ-ਝੌਂਪੜੀ ਵਾਲਿਆਂ ਨੂੰ ਅਜਿਹੇ ਮਾਲਕਾਨਾ ਹੱਕ ਮਿਲਣਗੇ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਝੁੱਗੀ ਝੋਪੜੀਆਂ ਵਾਲਿਆਂ ਨੂੰ ਹੋਰ ਸਹੂਲਤਾ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਮੀਟਰ, ਸਪੋਰਟਸ ਕਿੱਟਾਂ ਦੀ ਵੰਡ, ਈ-ਦਾਖਲ ਆਦਿ ਪ੍ਰੋਜੈਕਟਾਂ ਦੀ ਲਾਂਚਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾ ਸੂਬਾ ਹੈ ਜ਼ੋ ਕਿ ਫੋਰ-ਜੀ ਸਮਾਰਟ ਮੀਟਰ ਲਿਆ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆਂ ਕਰਵਾਉਣ ਵਿਚ ਹੋਰ ਪਾਰਦਰਸ਼ਤਾ ਆਵੇਗੀ। ਉਨ੍ਹਾਂ ਕਿਹਾ ਕਿ ਸਮਾਰਟ ਮੀਟਰ ਨਾਲ ਮੀਟਰ ਦੀ ਰੀਡਿੰਗ, ਲੋਡ ਅਪਗ੍ਰੇਡ ਕਰਨ, ਪ੍ਰੀਪੇਡ ਤੇ ਪੋਸਟਪੇਡ ਮੀਟਰ ਆਦਿ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਮਾਰਟ ਮੀਟਰ ਨਾਲ ਬਿਜਲੀ ਚੋਰੀ ਤੇ ਬਿਜਲੀ ਮੀਟਰ ਟੈਮਪਰਿੰਗ ਆਦਿ ਤੋਂ ਬਚਤ ਹੋਵੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਖਪਤਕਾਰਾਂ ਨੂੰ ਆਪਣੀਆਂ ਮੁਸ਼ਕਲਾਂ ਦਾ ਸਿੱਧੇ ਤੌਰ `ਤੇ ਹਲ ਪ੍ਰਾਪਤ ਕਰਨ ਲਈ ਈ-ਦਾਖਲ ਸਿਸਟਮ `ਤੇ ਆਪਣੀ ਸ਼ਿਕਾਇਤ ਦਾਖਲ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਹੁਣ 5 ਲੱਖ ਰੁਪਏ ਤੱਕ ਦੀ ਸ਼ਿਕਾਇਤ ਲਈ ਪੋਰਟਲ `ਤੇ ਮੁਫਤ ਦਾਖਲ ਕਰਨ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮੀਡੀਏਸ਼ਨ ਸੈਂਟਰ ਵੀ ਬਣਾਏ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧੀਆਂ ਦੀ ਲੋਹੜੀ ਪ੍ਰੋਗਰਾਮ ਦੀ ਸ਼ੁਰਆਤ ਕਰਦਿਆਂ ਕਿਹਾ ਕਿ ਇਸ ਨਾਲ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਹੋਰ ਮਜਬੂਤੀ ਮਿਲੇਗੀ ਤੇ ਔਰਤਾਂ ਦਾ ਮਨੋਬਲ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਲੜਕੇ-ਲੜਕੀ ਦੇ ਅੰਤਰ ਨੂੰ ਖਤਮ ਕਰਨ ਲਈ ਇਹ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕ੍ਰਮਵਾਰ ਹਰੇਕ ਜ਼ਿਲੇ੍ਹ ਵਿਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿਚ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਤੰਦਰੁਸਤ ਮਿਸ਼ਨ ਦੇ ਉਦੇਸ਼ ਨੂੰ ਬੁਰ ਪਾਉਂਦਿਆਂ ਨੋਜਵਾਨਾ ਨੂੰ ਖੇਡਾਂ ਨਾਲ ਜ਼ੋੜਨ ਲਈ ਸੂਬੇ ਵਿਚ 2500 ਕ੍ਰਿਕਟ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਦੀ ਸ਼ੁਰੂਆਤ ਅੱਜ ਉਨ੍ਹਾਂ ਨੇ 5 ਨੋਜਵਾਨਾਂ ਨੂੰ ਆਪਣੀ ਹੱਥੀਂ ਦੇ ਕੇ ਕੀਤੀ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਖੁਰਾਕ ਸਪਲਾਈ ਮੰਤਰੀ ਸ੍ਰੀ ਭਾਰਤ ਭੁਸ਼ਣ ਆਸ਼ੂ, ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੈਡਮ ਅਰੁਨਾ ਚੌਧਰੀ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰ ਨੇ ਵੀ ਸੰਬੋਧਨ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਇਸ ਸਾਮਗਮ ਵਿੱਚ ਆੱਲਲਾਈਨ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਸਰਕਾਰ ਦੁਆਰਾਂ ਸ਼ੁਰੂ ਕੀਤੀਆਂ ਗਈਆਂ ਇਹਨਾਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦਾਂ ਲਈ ਅਜਿਹੇ ਪ੍ਰੋਜੈਕਟ ਸ਼ੁਰੂ ਕਰਨਾ ਇਕ ਨਿਵੇਕਲਾ ਤੇ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ੈਫਾਲੀ ਚੋਪੜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
————-