The sports competition will start from August 29 this year under the “Khedan Watan Punjab dia 2023” – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਖੇਡਾਂ ਵਤਨ ਪੰਜਾਬ ਦੀਆਂ 2023” ਤਹਿਤ ਇਸ ਸਾਲ 29 ਅਗਸਤ ਤੋਂ ਸ਼ੁਰੂ ਹੋਣਗੇ ਖੇਡ ਮੁਕਾਬਲੇ-ਡਿਪਟੀ ਕਮਿਸ਼ਨਰ
ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਸ਼ੇਸ਼ ਪੋਰਟਲ www.khedanwatanpunjabdia.com `ਤੇ ਹੋਵੇਗੀ ਆੱਨਲਾਈਨ ਰਜਿਸਟ੍ਰੇਸ਼ਨ
“ਖੇਡਾਂ ਵਤਨ ਪੰਜਾਬ ਦੀਆਂ 2023” ਨੂੰ ਸਮਰਪਿਤ “ਟਾਰਚ ਰਿਲੇਅ ਪ੍ਰੋਗਰਾਮ” ਦਾ 23 ਅਗਸਤ ਨੂੰ ਤਰਨ ਤਾਰਨ ਵਿਖੇ ਕੀਤਾ ਜਾਵੇਗਾ ਆਯੋਜਨ
ਤਰਨ ਤਾਰਨ, 21 ਅਗਸਤ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 29 ਅਗਸਤ 2023 ਤੋਂ “ਖੇਡਾਂ ਵਤਨ ਪੰਜਾਬ ਦੀਆਂ 2023” ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ/ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ-ਕਮ-ਐਂਟਰੀ ਵਿਸ਼ੇਸ਼ ਪੋਰਟਲ www.khedanwatanpunjabdia.com ‘ਤੇ ਕਰਵਾ ਸਕਦੇ ਹਨ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ, ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਂਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਹ ਖੇਡਾਂ ਬਲਾਕ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ `ਤੇ ਕਰਵਾਈਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਇਨ੍ਹਾਂ ਖੇਡਾਂ ਲਈ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 28 ਅਗਸਤ, 2022 ਹੈ। ਜਿਹੜੇ ਖਿਡਾਰੀ ਜਾਂ ਟੀਮਾਂ ਨੂੰ ਆਪਣੀ ਐਂਟਰੀ ਆਨਲਾਈਨ/ ਆਫ਼ ਲਾਈਨ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆ ਰਹੀ ਹੈ ।ਉਹ ਦਫ਼ਤਰੀ ਸਮੇਂ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਨਾਲ ਸੰਪਰਕ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ 2023” ਨੂੰ ਸਮਰਪਿਤ “ਟਾਰਚ ਰਿਲੇਅ ਪ੍ਰੋਗਰਾਮ” ਦਾ 23 ਅਗਸਤ ਨੂੰ ਤਰਨ ਤਾਰਨ ਵਿਖੇ ਆਯੋਜਨ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਦੱਸਿਆ ਕਿ ਬਲਾਕ ਪੱਧਰੀ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ (ਸਰਕਲ ਸਟਾਈਲ), ਕਬੱਡੀ ਨੈਸ਼ਨਲ ਸਟਾਈਲ), ਖੋ-ਖੋ, ਵਾਲੀਬਾਲ (ਸਮੈਸ਼ਿੰਗ) ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ । ਜ਼ਿਲ੍ਹਾ ਪੱਧਰ ‘ਤੇ ਅਥਲੈਟਿਕਸ, ਬੈਡਮਿੰਟਨ, ਬਾਕਸਿੰਗ, ਕਿੱਕ ਬਾਕਸਿੰਗ, ਚੈੱਸ, ਫੁੱਟਬਾਲ, ਗਤਕਾ, ਜੂਡੋ, ਹਾਕੀ, ਹੈਂਡਬਾਲ, ਕਬੱਡੀ ( ਸਰਕਲ ਸਟਾਈਲ), ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ, ਨੈੱਟਬਾਲ, ਪਾਵਰ ਲਿਫ਼ਟਿੰਗ, ਸ਼ੂਟਿੰਗ, ਸਾਫ਼ਟ ਬਾਲ,ਤੈਰਾਕੀ, ਟੇਬਲ ਟੈਨਿਸ, ਵਾਲੀਬਾਲ (ਸਮੈਸ਼ਿੰਗ) ਵਾਲੀਬਾਲ (ਸ਼ੂਟਿੰਗ), ਵੈਟ ਲਿਫ਼ਟਿੰਗ ਅਤੇ ਕੁਸ਼ਤੀ ਆਦਿ ਦੀਆਂ ਖੇਡਾਂ ਹੋਣਗੀਆਂ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਤਰਨ ਤਾਰਨ ਵਿਖੇ ਰੈਸਲਿੰਗ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਹੋਰ ਦੱਸਿਆ ਕਿ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤੀਰ-ਅੰਦਾਜ਼ੀ, ਸਾਈਕਲਿੰਗ, ਘੋੜ ਸਵਾਰੀ, ਤਲਵਾਰਬਾਜ਼ੀ, ਜਿਮਨਾਸਟਿਕ, ਕੁਕਿੰਗ ਐਂਡ ਪਲੋਇੰਗ, ਰੋਲਰ ਸਕੇਟਿੰਗ,ਰੋਇੰਗ, ਰੱਗਬੀ, ਵਾਸੂ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਹੋਰ ਦੱਸਿਆ ਕਿ ਖੇਡ ਮੇਲੇ ਵਿੱਚ ਦਿਵਿਆਂਗਜਨ ਖਿਡਾਰੀਆਂ, ਸਪੈਸ਼ਲ ਖਿਡਾਰੀਆਂ, ਬੋਲ਼ੇ ਅਤੇ ਗੂੰਗੇ ਖਿਡਾਰੀਆਂ ਦੇ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਵੀ ਮੁਕਾਬਲੇ ਕਰਵਾਏ ਜਾਣਗੇ ।