Close

The sports torch will reach Tarn Taran-Deputy Commissioner on 23rd August under the season-2 of “Khedan Watan Punjab”.

Publish Date : 23/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਖੇਡਾਂ ਦੀ ਮਸ਼ਾਲ 23 ਅਗਸਤ ਨੂੰ ਪਹੁੰਚੇਗੀ ਤਰਨ ਤਾਰਨ-ਡਿਪਟੀ ਕਮਿਸ਼ਨਰ
ਮਸ਼ਾਲ ਮਾਰਚ ਦਾ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਵਿੱਚ ਪਹੁੰਚਣ ‘ਤੇ ਹਰੀਕੇ ਬਾਈਪਾਸ ਵਿਖੇ ਕੀਤਾ ਜਾਵੇਗਾ ਸਵਾਗਤ
ਤਰਨ ਤਾਰਨ, 22 ਅਗਸਤ:
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫ਼ਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾਵੇਗਾ, ਜਿਸ ਦੀ ਸ਼ੁਰੂਆਤ 22 ਅਗਸਤ ਨੂੰ ਲੁਧਿਆਣਾ ਤੋਂ ਹੋਈ ਹੈ।ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ 29 ਅਗਸਤ ਨੂੰ ਬਠਿੰਡਾ ਵਿਖੇ ਪਹੁੰਚੇਗੀ, ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।ਉਹਨਾਂ ਦੱਸਿਆ ਕਿ ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਖੇਡਾਂ ਦੀ ਮਸ਼ਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਤੋਂ ਹੁੰਦੀ ਹੋਈ 23 ਅਗਸਤ ਨੂੰ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗੀ ਅਤੇ ਅੱਗੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਉਹਨਾਂ ਦੱਸਿਆ ਕਿ ਇਸ ਮਸ਼ਾਲ ਮਾਰਚ ਦਾ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਵਿੱਚ ਪਹੁੰਚਣ ‘ਤੇ ਸਵੇਰੇ 11 ਵਜੇ ਹਰੀਕੇ ਬਾਈਪਾਸ ਵਿਖੇ ਸਵਾਗਤ ਕੀਤਾ ਜਾਵੇਗਾ।ਇਸ ਦੌਰਾਨ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਰਹਿਣਗੇ।
ਉਹਨਾਂ ਦੱਸਿਆ ਕਿ ਖੇਡਾਂ ਦੀ ਇਹ ਮਸ਼ਾਲ 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐੱਸ. ਏ. ਐੱਸ. ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਹੁੰਦੀ ਹੋਈ ਬਠਿੰਡਾ ਵਿਖੇ ਪਹੁੰਚੇਗੀ।