Close

The students had fun on the first day of the summer camp

Publish Date : 04/07/2023
ਸਮਰ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਕੀਤਾ ਖੂਬ ਮਨੋਰੰਜਨ
 
ਤਰਨ ਤਾਰਨ 3 ਜੁਲਾਈ :
ਸਰਕਾਰੀ ਸਕੂਲ ਖੁੱਲਣ ਉਪਰੰਤ  ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਹਿਦਾਇਤ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਅੱਜ ਤੋਂ ਸ਼ੁਰੂ ਹੋ ਗਏ ਹਨ । ਇਸ ਸਬੰਧੀ ਅਧਿਆਪਕ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਅਗਾਊਂ ਸੂਚਨਾ ਦਿੱਤੀ  ਗਈ । ਵਿਦਿਆਰਥੀਆਂ ਦਾ ਛੁੱਟੀਆਂ ਉਪਰੰਤ ਅੱਜ ਸਕੂਲ ਪਹੁੰਚਣ ‘ਤੇ ਅਧਿਆਪਕ ਸਹਿਬਾਨ ਵੱਲੋਂ ਸਵਾਗਤ ਕੀਤਾ ਗਿਆ । ਇਸ ਉਪਰੰਤ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਭੇਜੇ ਗਏ ਸ਼ਡਿਊਲ ਅਨੁਸਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮਟਰੀ ਸ੍ਰ ਕਵਲਜੀਤ ਸਿੰਘ ਧੰਜੂ ਵੱਲੋਂ ਸਅਸ ਪੰਡੋਰੀ ਗੋਲਾਂ, ਸਅਸ ਨੌਰੰਗਾਬਾਦ, ਅਲਾਦੀਨਪੁਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ  ਸ੍ਰੀ ਸੁਰਿੰਦਰ ਕੁਮਾਰ ਵੱਲੋਂ ਸਅਸ ਠੱਠੀਆਂ ਮਹੰਤਾਂ, ਸਅਸ ਸਰਹਾਲੀ ਕਲਾਂ ਲੜਕੇ, ਸਅਸ ਸਰਹਾਲੀ ਕਲਾਂ ਲੜਕੀਆਂ ਅਤੇ ਸਅਸ ਸੁਹਾਵਾ ਦਾ ਦੌਰਾ ਕੀਤਾ ਗਿਆ, ਜਿੱਥੇ ਉਹਨਾਂ ਵਿਦਿਆਰਥੀਆਂ ਨੂੰ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਉਹਨਾਂ ਨੂੰ ਉਤਸਾਹਿਤ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਵੀ ਇੰਝ ਹੀ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਜ਼ਿਲ੍ਹੇ ਦੇ ਸਮੂਹ ਅਧਿਆਪਕ ਸਹਿਬਾਨ ਨੂੰ ਸਿੱਖਿਆ ਵਿਭਾਗ ਵੱਲੋਂ ਭੇਜੇ ਗਏ ਸ਼ਡਿਊਲ ਅਨੁਸਾਰ  ਪੂਰੀ ਮਿਹਨਤ ਨਾਲ ਗਤੀਵਿਧੀਆਂ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ ।