The work of making certificates of persons with disabilities continues in a communicative manner Civil Surgeon
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਦਾ ਕੰਮ ਸੰਚਾਰੂ ਢੰਗ ਨਾਲ ਜਾਰੀ ਸਿਵਲ ਸਰਜਨ
ਹਰ ਮੰਗਲਵਾਰ ਤੇ ਸ਼ੁੱਕਰਵਾਰ ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨਲ ਹਸਪਤਾਲ ਪੱਟੀ ਅਤੇ ਖਡੂਰ ਸਾਹਿਬ ਵਿਖੇ ਬਣਾਏ ਜਾਂਦੇ ਹਨ ਸਰਟੀਫਿਕੇਟ
ਤਰਨ ਤਾਰਨ, 17 ਮਈ :
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਦੇਣ ਸਬੰਧੀ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਵਿਸ਼ੇਸ਼ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਡਾ. ਅਮਨਦੀਪ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ, ਸ਼੍ਰੀ ਵਿਰਸਾ ਸਿੰਘ, ਸ਼੍ਰੀਮਤੀ ਬਲਜੀਤ ਕੌਰ ਅਤੇ ਸ਼੍ਰੀ ਸਿਮਰਤਪਾਲ ਸਿੰਘ ਆਦਿ ਮੌਜੂਦ ਸਨ।
ਇਸ ਮੌਕੇ ਸਿਵਲ ਸਰਜਨ ਸ਼੍ਰੀ ਗੁਰਪ੍ਰੀਤ ਸਿੰਘ ਰਾਏ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਦਾ ਕੰਮ ਬੜੇ ਹੀ ਸੰਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਹਫਤੇ ਦੇ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨਲ ਹਸਪਤਾਲ ਪੱਟੀ ਅਤੇ ਖਡੂਰ ਸਾਹਿਬ ਵਿਖੇ ਇਹ ਸਰਟੀਫਿਕੇਟ ਬਣਾਏ ਜਾਂਦੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਮਿਤੀ 16 ਮਈ ਨੂੰ ਭਿੱਖੀਵਿੰਡ ਵਿਖੇ ਦਿਵਿਆਂਗ ਵਿਆਕਤੀਆਂ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਭਿੱਖੀਵਿੰਡ ਵਿਖੇ ਹੀ 02 ਹੋਰ ਕੈਂਪ ਜਲਦ ਹੀ ਲਗਾਏ ਜਾਣਗੇ, ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਮੌਕੇ ‘ਤੇ ਹੀ ਅਸੈਸਮੈਂਟ ਕੀਤੀ ਜਾਵੇਗੀ। ਉਹਨਾਂ ਨੇ ਕੈਂਪ ਵਿੱਚ ਆਉਣ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸੇਵਾ ਕੇਂਦਰ ਵਿੱਚੋਂ ਸਰਟੀਫਿਕੇਟ ਅਪਲਾਈ ਕਰਕੇ ਆਉਣ ਲਈ ਕਿਹਾ ਅਤੇ ਕਿਹਾ ਕਿ ਉਹ ਆਪਣੇ ਨਾਲ ਆਪਣਾ ਆਧਾਰ ਕਾਰਡ ਨਾਲ ਲੈ ਕੇ ਜਾਣ ਅਤੇ ਸੇਵਾ ਕੇਂਦਰ ਤੋ ਪ੍ਰਾਪਤ ਹੋਇਆ ਫਾਰਮ ਕੈਂਪ ਵਿੱਚ ਲੈ ਕੇ ਆਉਣ।
ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀ ਆਪ ਵੀ ਇਸ ਲਿੰਕ www.swavlambancard.gov.in ‘ਤੇ ਰਜਿਸਟਰਡ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਹਰ ਦਿਵਿਆਂਗ ਵਿਅਕਤੀ ਲਈ ਇਹ ਯੂ. ਡੀ. ਆਈ. ਡੀ. ਕਾਰਡ ਬਣਾਉਣਾ ਜਰੂਰੀ ਹੈ ਤਾਂ ਕਿ ਸਰਕਾਰ ਵੱਲੋ ਮਿਲਦੀਆਂ ਸਹੂਲਤਾਂ ਨੂੰ ਪ੍ਰਾਪਤ ਕੀਤਾ ਜਾ ਸਕੇ।