The work of the families of freedom fighters in government offices will be done on priority basis – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਕਾਰੀ ਦਫ਼ਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਮੀਟਿੰਗ
ਤਰਨ ਤਾਰਨ, 12 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਸ੍ਰੀ ਸਤਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਡਮ ਫਾਈਟਰ ਉੱਤਰਾ ਅਧਿਕਾਰੀ ਸੰਸਥਾ ਪੰਜਾਬ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਮੀਟਿੰਗ ਨੰੁ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ “ਮੇਰੀ ਮਿੱਟੀ, ਮੇਰਾ ਦੇਸ਼” ਪ੍ਰੋਗਰਾਮ ਅਧੀਨ ਸਰਕਾਰ ਦੀਆਂ ਹਦਾਇਤਾਂ ਆਜ਼ਾਦੀ ਘੁਲਾਟੀਆਂ ਦੀ ਸਿੱਲਾਂ ਪਿੰਡ ਪੱਧਰ ‘ਤੇ ਸਕੂਲਾਂ ਵਿੱਚ ਲਗਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਸ ਲਈ ਸਮੂਹ ਵਿਭਾਗੀ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀ ਗਈਆਂ ਹਨ।ਉਹਨਾਂ ਕਿ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਸਰਟੀਫਿਕੇਟ/ਸਨਾਖਤੀ ਕਾਰਡ ਸਮੇਂ ਸਿਰ ਜਾਰੀ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਭਵਿੱਖ ਵਿੱਚ ਇਸ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।