Close

The year 2023 has been declared as the International Year of Millet (Coarse Grain) – Deputy Commissioner Tarn Taran

Publish Date : 29/05/2023
ਸਾਲ 2023 ਨੂੰ ਅੰਤਰ ਰਾਸ਼ਟਰੀ ਮਿਲਟ (ਮੋਟਾ ਅਨਾਜ) ਵਰਸ਼ ਘੋਸ਼ਿਤ ਕੀਤਾ ਗਿਆ ਹੈ – ਡਿਪਟੀ ਕਮਿਸ਼ਨਰ ਤਰਨ ਤਾਰਨ 
ਸਬਜ਼ੀ ਮੰਡੀ ਤਰਨ ਤਾਰਨ ਨੂੰ ਈਟ ਰਾਈਟ ਪਹਿਲ ਅਧੀਨ ਅਤੇ
ਸੈਟਰਲ ਜੇਲ੍ਹ ਗੋਇੰਦਵਾਲ ਸਾਹਿਬ ਨੂੰ ਮਿਲਿਆ ਈਟ ਰਾਈਟ ਕੈਪਸ ਸਰਟੀਫਿਕੇਟ
ਤਰਨਤਾਰਨ 26.05.2023 :  ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਡਿਪਟੀ ਕਮਿਸ਼ਨਰ  ਸ਼੍ਰੀ ਸੰਦੀਪ ਰਿਸ਼ੀ  ਜੀ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।  ਡਿਪਟੀ ਕਮਿਸ਼ਨਰ  ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਕੋਈ ਵੀ ਪੈਕਡ ਪਾਣੀ ਬਣਾਉਣ ਵਾਲੀ ਕੰਪਨੀ ਬਿਨਾਂ ਬੀ.ਆਈ.ਐੱਸ ਨੰਬਰ ਦੇ ਕੰਮ ਨਹੀਂ ਕਰੇਗੀ, ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਹੋਵੇਗੀ ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਪਲਿੰਗ ਸੰਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ ।
ਇਸ ਮੌਕੇ ਤੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਜੀ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਸਵੱਛ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ  ਨਿਰੰਤਰ ਇਸ ਵਾਸਤੇ ਉਪਰਾਲੇ ਕਰ ਰਿਹਾ ਹੈ। 
         ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਦੱਸਿਆ ਕਿ ਸੰਨ 2023 ਨੂੰ ਇੰਟਰਨੈੱਸ਼ਨਲ ਈਅਰ ਆੱਫ ਮਿਲਟਸ ਘੋਸ਼ਿਤ ਕੀਤਾ ਗਿਆ ਹੈ ਅਤੇ ਨਾਲ ਹੀ  ਮੋਟੇ ਅਨਾਜ ਦੀਆਂ ਖੂਬੀਆਂ ਅਤੇ ਹੋਣ ਵਾਲੇ ਫਾਈਦੇ ਨੂੰ ਸਾਰਿਆ ਨਾਲ ਸਾਂਝਾ ਕੀਤਾ । ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਅਨਰਜ਼ੀ ਡ੍ਰਰਿੰਕਸ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਸਾਰਿਆਂ ਨੂੰ ਜਾਗਰੂਕ ਕੀਤਾ । ਇਸ ਤੋਂ ਬਾਅਦ ਉਨ੍ਹਾਂ ਨੇ  ਐੱਫ.ਐੱਸ.ਆਈ.ਦੇ ਈਟ ਰਾਈਟ ਇੰਨੇਸ਼ੈਟਿਵਸ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਸਾਰਿਆਂ ਨੂੰ ਜਾਗਰੂਕ ਕੀਤਾ ।  ਫੂਡ ਸੇਫ਼ਟੀ ਆੱਨ ਵੀਲਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਐੱਫ.ਐੱਸ.ਐੱਸ.ਆਈ ਦਾ ਇਹ ਇੰਨਸ਼ੈਟਿਵ ਹੈ, ਜਿਸ ਨਾਲ ਟੈਸਟਿੰਗ, ਟ੍ਰੇਨਿੰਗ, ਅਤੇ ਸੇਫ ਫੂਡ ਬਾਰੇ ਆਮ ਜਨਤਾ ਨੂੰ ਅਵੈਰਨਸ ਦਿੱਤੀ ਜਾਂ ਰਹੀ ਹੈ ਅਤੇ ਜਨਤਾ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। 
ਮੀਟਿੰਗ ਦੇ ਅੰਤ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਜੀ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਨਾਲ ਸੰਬੰਧਿਤ ਕੰਮਕਾਜ ਦੀ ਸ਼ਲਾਘਾ ਕੀਤੀ ਅਤੇ ਸਬਜ਼ੀ ਮੰਡੀ ਤਰਨ ਤਾਰਨ ਦੇ ਨੁਮਾਇੰਦਿਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆਂ ਵੱਲੋਂ ਜਾਰੀ ਈਟ-ਰਾਈਟ ਸਰਟੀਫਿਕੇਟ ਸੌਪਿਆ ਗਿਆ ਇਸ ਦੇ ਨਾਲ ਹੀ ਸੈਟਰਲ ਜੇਲ੍ਹ ਗੋਇੰਦਵਾਲ ਸਾਹਿਬ ਦੇ ਨੁਮਾਇੰਦੀਆਂ ਨੂੰ ਈਟ ਰਾਈਟ ਕੈਪਸ ਦਾ ਸਰਟੀਫਿਕੇਟ ਸੋਪਿਆ ਗਿਆ ।