Close

There is currently no Covid-19 patient in Tarn Taran district – Deputy Commissioner

Publish Date : 30/03/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਮਰੀਜ਼ ਨਹੀਂ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ
ਤਰਨ ਤਾਰਨ, 30 ਮਾਰਚ :
ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਮਰੀਜ਼ ਨਹੀਂ ਹੈ।ਅੱਜ ਤੋਂ ਪਹਿਲਾ ਵੀ ਜਿਹੜੇ 2 ਸ਼ੱਕੀ ਮਰੀਜ਼ ਸਿਵਲ ਹਸਪਤਾਲ ਵਿੱਚ ਆਏ ਸਨ, ਉਹਨਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।ਅੱਜ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇੱਕ ਸ਼ੱਕੀ ਮਰੀਜ਼ ਨੂੰ ਲਿਆਂਦਾ ਗਿਆ ਹੈ, ਜਿਸ ਦੀ ਡਾਕਟਰਾਂ ਵੱਲੋਂ ਸਰੀਰਕ ਜਾਂਚ ਕਰਨ ਦੇ ਨਾਲ-ਨਾਲ ਲੋੜੀਂਦਾ ਇਲਾਜ ਵੀ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕਰਨ ਉਪਰੰਤ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਡੀ. ਐੱਮ. ਸੀ ਡਾ. ਸਵਰਨਜੀਤ ਧਵਨ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਤਰਨ ਤਾਰਨ ਕਿਸੇ ਵੀ ਆਪਾਤਕਾਲੀਨ ਸਥਿਤੀ ਨਾਲ ਨਿਪਟਣ ਲਈ ਪੁਰੀ ਤਰ੍ਹਾਂ ਤਿਆਰ ਹੈ ਅਤੇ ਡਾਕਟਰ ਸਾਹਿਬਾਨ ਦੀ ਮਿਹਨਤੀ ਟੀਮ ਵੱਲੋਂ ਹਰ ਤਰ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।ਉਹਨਾਂ ਕਿਹਾ ਜ਼ਿਲ੍ਹੇ ਵਿੱਚ 50 ਬੈੱਡ ਦੇ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ। 35 ਬੈੱਡ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਅਤੇ 15 ਬੈੱਡ ਦਾ ਆਈਸੋਲੇਸ਼ਨ ਵਾਰਡ ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਿਖੇ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 240 ਬੈੱਡ ਦਾ ਕੋਆਰੰਟੀਨ ਕੇਂਦਰ, ਠਰੂ, ਭੱਗੂਪੁਰ ਅਤੇ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਇਆ ਗਿਆ ਹੈ। ਉਹਨਾਂ ਕਿਹਾ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ, ਸਕੂਲਾਂ ਅਤੇ ਕਾਲਜਾਂ ਦੇ ਹੋਸਟਲਾਂ ਵਿੱਚ 4000 ਬੈੱਡ ਦੇ ਕੋਆਰੰਟੀਨ ਸੈਂਟਰ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਹੈ, ਜਿਹਨਾਂ ਦੀ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਮੈਡੀਕਲ ਪ੍ਰੋਟੋਕਾਲ ਦੇ ਅਨੁਸਾਰ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵਿੱਚ 140 ਪੀ. ਪੀ. ਕਿੱਟ ਉਪਲੱਬਧ ਹਨ ਅਤੇ 1000 ਹੋਰ ਵੀ. ਪੀ. ਕਿੱਟ ਦੀ ਸਿਹਤ ਵਿਭਾਗ ਤੋਂ ਮੰਗ ਕੀਤੀ ਗਈ ਹੈ, ਜੋ ਕਿ ਜਲਦੀ ਹੀ ਪਹੁੰਚ ਜਾਵੇਗੀ।ਇਸ ਤੋਂ ਇਲਾਵਾ 250 ਐੱਨ. 95 ਮਾਸਕ ਵੀ ਉਪਲੱਬਧ ਹਨ। ਉਹਨਾਂ ਲੋਕਾਂ ਨੰੁ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਹੀ ਰਹਿਣ ਅਤੇ ਸਿਹਤ ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ।
———–