Close

There is no shortage of bags for wheat procurement process in Tarn Taran Mandis – District Food and Supply Controller

Publish Date : 20/04/2021
DFSO
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ- ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ
ਜ਼ਿਲ੍ਹਾ ਤਰਨ ਤਾਰਨ ਵਿੱਚ 6,79,000 ਮੀਟਰਿਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ
ਤਰਨ ਤਾਰਨ, 19 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 6,79,000 ਮੀਟਰਿਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਅਨੁਸਾਰ ਬਾਰਦਾਨੇ ਦਾ ਪ੍ਰਬੰਧ ਕੀਤਾ ਗਿਆ। 
ਉਹਨਾਂ ਦੱਸਿਆ ਕਿ ਮਿੱਥੇ ਗਏ ਟੀਚੇ ਅਨੁਸਾਰ ਹੁਣ ਤੱਕ ਲੱਗਭੱਗ 60 ਹਜ਼ਾਰ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੀਂਹ ਕਾਰਨ ਕਣਕ ਦੀ ਖਰੀਦ ਅਤੇ ਚੁਕਾਈ ਕਰਨ ਦੀ ਗਤੀ ਧੀਮੀ ਹੋਈ ਸੀ, ਜੋ ਕਿ ਅੱਜ ਤੋਂ ਨਾਰਮਲ ਹੋ ਗਈ ਹੈ। ਉਹਨਾਂ ਕਿਹਾ ਕਿ ਫਿਲਹਾਲ ਮੰਡੀਆਂ ਵਿੱਚ ਲੋੜੀਂਦਾ ਬਾਰਦਾਨਾ ਹੈ, ਜੇਕਰ ਬਾਰਦਾਨੇ ਦੀ ਹੋਰ ਲੋੜ ਹੋਈ ਤਾਂ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਬੀ ਕਲਾਸ ਬਾਰਦਾਨੇ ਦੀ ਵਰਤੋਂ ਵੀ ਕੀਤੀ ਜਾ ਸਕੇਗੀ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਕਿਹਾ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਲੱਗਭੱਗ 11 ਕਰੋੜ ਰੁਪਏ ਦੀ ਰਾਸ਼ੀ ਖਰੀਦ ਏਜੰਸੀਆਂ ਦੀ ਬਕਾਇਆ ਸੀ, ਜਿਸ ਵਿੱਚੋਂ ਲੱਗਭੱਗ 2 ਕਰੋੜ ਰੁਪਏ ਦੀ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਖਰੀਦ ਕੀਤੀ ਗਈ ਫਸਲ ਦੀ ਬਕਾਇਆ ਅਦਾਇਗੀ ਵੀ ਕਿਸਾਨਾਂ ਨੂੰ ਜਲਦੀ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਸਬੰਧਿਤ ਏਜੰਸੀਆਂ ਨੂੰ ਕਿਸਾਨਾਂ ਦੀ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ 48 ਘੰਟਿਆਂ ਕਰਨੀ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ।