Close

Third Loan Fair / Self-Employment Camp to be organized on 22nd and 23rd December under Ghar Ghar Rozghaar Scheme-Deputy Commissioner

Publish Date : 22/12/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰ-ਘਰ ਰੋਜ਼ਗਾਰ ਯੋਜਨਾ ਤਹਿਤ 22 ਅਤੇ 23 ਦਸੰਬਰ ਨੂੰ ਕੀਤਾ ਜਾਵੇਗਾ ਤੀਜੇ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ-ਡਿਪਟੀ ਕਮਿਸ਼ਨਰ
ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ, ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਪੱਟੀ ਵਿਖੇ ਲਗਾਇਆ ਜਾਵੇਗਾ ਲੋਨ ਮੇਲਾ
ਤਰਨ ਤਾਰਨ, 21 ਦਸੰਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਲੱਗ ਰਹੇ ਲੋਨ ਮੇਲਿਆਂ ਦੀ ਲੜੀ ਤਹਿਤ 22 ਅਤੇ 23 ਦਸੰਬਰ ਨੂੰ ਤੀਜੇ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 22 ਅਤੇ 23 ਦਸੰਬਰ ਨੂੰ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਪੱਟੀ, ਵਿਖੇ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਲੋਨ ਮੇਲਾ ਸਵੇਰੇ 11:00 ਵਜੇ ਤੋਂ ਸ਼ਾਮ 03:00 ਵਜੇ ਤੱਕ ਲਗਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਲੋਨ ਮੇਲੇ ਵਿੱਚ ਬੈਕਾਂ ਤੋਂ ਇਲਾਵਾ ਡੇਅਰੀ ਵਿਕਾਸ, ਪੰਜਾਬ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਅਤੇ ਜਿਲ੍ਹਾ ਉਦਯੋਗ ਕੇਂਦਰ ਵਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਵੈ-ਰੋਜਗਾਰ ਦੀਆਂ ਸਕੀਮਾਂ ਸਬੰਧੀ ਸਟਾਲ ਲਗਾਏ ਜਾਣਗੇ ਅਤੇ ਚਾਹਵਾਨ ਉਮੀਦਵਾਰ  ਮੌਕੇ ਤੇ ਹੀ ਲੋਨ ਅਪਲਾਈ ਕਰ ਸਕਣਗੇ। 
ਜਿਲ੍ਹਾ ਰੋਜਗਾਰ ਅਫਸਰ, ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਨੇ ਦੱੱਸਿਆ ਕਿ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ,  ਲੋਨ ਮੇਲੇ ਵਾਲੇ ਸਥਾਨ ‘ਤੇ ਆ ਕੇ ਲੋਨ ਅਪਲਾਈ ਕਰ ਸਕਦੇ ਹਨ।ਉਹਨਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਵਿਦਿਅਕ ਯੋਗਤਾ, ਜਾਤੀ, ਪੇਂਡੂ ਖੇਤਰ ਅਤੇ ਸਪੈਸ਼ਲ ਕੈਟਾਗਰੀ ਸਰਟੀਫੀਕੇਟ, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ, ਪ੍ਰੋਜੈਕਟ ਰਿਪੋਰਟ, 4 ਪਾਸ ਪੋਰਟ ਸਾਈਜ਼ ਫੋਟੋ ਲੈ ਕੇ ਹਾਜ਼ਰ ਹੋ ਸਕਦੇ ਹਨ। ਸਾਰੇ ਦਸਤਾਵੇਜ਼ਾਂ ਦੀਆਂ ਅਸਲ ਅਤੇ ਫੋਟੋ ਕਾਪੀਆਂ ਲੈ ਕੇ ਆਉਣਾ ਲਾਜ਼ਮੀ ਹੈ। ਅਧਿਕਾਰੀ ਵਲੋਂ ਉਮੀਦਵਾਰਾਂ ਨੂੰ ਇਨ੍ਹਾਂ ਲੋਨ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ। 
—————