Close

Till April 23, 46480 metric tonnes of wheat has arrived in the mandis of Tarn Taran district

Publish Date : 24/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ‘ਚ 23 ਅਪ੍ਰੈਲ ਤੱਕ ਹੋਈ 46480 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 42824 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 23 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ 23 ਅਪ੍ਰੈਲ ਤੱਕ 46480 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 42824 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਸਬੰਧਿਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱੰਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 42824 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ  13071 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 6727, ਮਾਰਕਫੈੱਡ ਵੱਲੋਂ 8535 ਮੀਟ੍ਰਿਕ ਟਨ, ਪਨਸਪ ਵੱਲੋਂ 6511 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 7980 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ  ਯਕੀਨੀ ਬਣਾਈ ਜਾ ਰਹੀ। ਵੀਰਵਾਰ ਤੱਕ 7296 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।ਉਹਨਾਂ ਕਿਹਾ ਕਿ ਵੀਰਵਾਰ ਤੱਕ 12 ਕਰੋੜ 23 ਲੱਖ ਤੋਂ ਵੱਧ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।
————-