Close

Till April 25,122117 metric tonnes of wheat has arrived in the mandis of Tarn Taran district

Publish Date : 26/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 118111 ਮੀਟ੍ਰਿਕ ਟਨ ਕਣਕ ਦੀ ਖਰੀਦ
25 ਅਪ੍ਰੈਲ ਤੱਕ ਹੋਈ 122117 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਸ਼ਨੀਵਾਰ ਤੱਕ ਖਰੀਦ ਕੀਤੀ ਗਈ ਫਸਲ ਦੀ ਕੀਤੀ ਗਈ 51 ਕਰੋੜ 25 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 26 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ 25 ਅਪ੍ਰੈਲ ਤੱਕ 1,22,117 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,18,111 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਉਹਨਾਂ ਕਿਹਾ ਕਿ ਸ਼ਨੀਵਾਰ ਤੱਕ ਖਰੀਦ ਕੀਤੀ ਗਈ ਫਸਲ ਦੀ 51 ਕਰੋੜ 25 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ  ਯਕੀਨੀ ਬਣਾਈ ਜਾ ਰਹੀ।ਸ਼ਨੀਵਾਰ ਤੱਕ 27556 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਿਸਾਨਾ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ 25 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 1,18,111 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 29343 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 23376, ਮਾਰਕਫੈੱਡ ਵੱਲੋਂ 24449 ਮੀਟ੍ਰਿਕ ਟਨ, ਪਨਸਪ ਵੱਲੋਂ 21306 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 19637 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
————-