Close

To avail the benefits of Pradhan Mantri Kisan Samman Yojana, it is necessary to register land information on the portal – Chief Agriculture Officer

Publish Date : 25/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ ਲੈਣ ਲਈ ਪੋਰਟਲ `ਤੇ ਜ਼ਮੀਨ ਦੀ ਜਾਣਕਾਰੀ ਦਰਜ ਕਰਵਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ
ਤਰਨ ਤਾਰਨ, 24 ਮਈ :
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ. ਐੱਮ. ਕਿਸਾਨ ਪੋਰਟਲ `ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਜ ਕਰਵਾਉਣਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਅਜੇ ਤੱਕ ਜਾਣਕਾਰੀ ਦਰਜ ਨਹੀਂ ਕਰਵਾਈ  ਗਈ ਹੈ, ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫ਼ਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਜੋ ਉਹ ਪੀ. ਐੱਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪੜਤਾਲ ਤੋਂ ਬਾਅਦ ਪ੍ਰਾਪਤ ਕਰ ਸਕਣ।
ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਵੱਲੋਂ ਹੁਣ ਤੱਕ ਈ-ਕੇ. ਵਾਈ. ਸੀ. ਨਹੀਂ ਕਰਵਾਈ ਗਈ ਹੈ, ਉਹ ਵੀ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ ਜਾਂ ਕਾਮਨ ਸਰਵਿਸ ਸੈਂਟਰ ਤੋਂ ਈ-ਕੇ. ਵਾਈ. ਸੀ. ਕਰਵਾਉਣ ਤਾਂ ਕਿ  ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਸਹੂਲਤ ਦਾ ਲਾਭ ਮਿਲ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਵਿੱਚ ਪਹੁੰਚ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਜ਼ਰੂਰੀ ਜਾਣਕਾਰੀ ਲਈ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜਾਂ ਈ-ਮੇਲ ਆਈ. ਡੀ. caotarntaran@yahoo.in `ਤੇ ਸੰਪਰਕ ਕੀਤਾ ਜਾ ਸਕਦਾ ਹੈ।