Close

To avoid heatstroke, one should avoid leaving the house from 11 am to 4 pm – Civil Surgeon Dr. Gurpreet Singh Rai

Publish Date : 12/06/2025

ਲੂਅ (ਗਰਮੀ) ਤੋਂ ਬਚਣ ਲਈ ਸਵੇਰ 11 ਤੋਂ ਸ਼ਾਮ 04 ਵਜੇ ਤੱਕ ਘਰ ਨਿਕਲਣ ਤੋਂ ਕਰੋ ਪ੍ਰਹੇਜ਼ ਕੀਤਾ ਜਾਵੇ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਅਡਵਾਇਜ਼ਰੀ ਜਾਰੀ

ਤਰਨ ਤਾਰਨ, 09 ਜੂਨ :

ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਦਰਜ ਹੋਇਆ ਹੈ, ਵੱਧ ਰਹੀ ਗਰਮੀ ਦੇ ਮੱਦੇਨਜ਼ਰ ਡਾ. ਗੁਰਪ੍ਰੀਤ ਸਿੰਘ ਰਾਏ ਸਿਵਲ ਸਰਜਨ  ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਬਜ਼ੁਰਗ ਅਤੇ ਬੱਚੇ ਦੁਪਹਿਰ 11 ਵਜੇ ਤੋਂ 04 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼  ਕਰਨ ਅਤੇ ਕੋਈ ਜ਼ਰੂਰੀ ਕੰਮ ਹੈ, ਉਸ ਨੂੰ ਸਵੇਰ ਵੇਲੇ ਹੀ ਨਿਪਟਾ ਲੈਣ। ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਹੁਣ ਦੁਬਾਰਾ ਗਰਮੀ ਵੱਧ ਰਹੀ ਹੈ ਅਤੇ ਸਵੇਰ ਦੇ ਸਮੇਂ  ਵਿੱਚ ਹੀ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਸਾਵਧਾਨੀ ਜ਼ਰੂਰੀ ਹੈ।

ਉਹਨਾਂ  ਦੱਸਿਆਂ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿੱਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ. ਆਰ. ਐਸ. ਦਾ ਘੋਲ ਬਣਾ ਕੇ ਪਿਲਾਓ।

ਉਹਨਾਂ ਦੱਸਿਆ ਕਿ ਜੇਕਰ ਬੁਖਾਰ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ, ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।   ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿੰਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਉਨ੍ਹਾਂ ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ, ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ. ਆਰ. ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂਲਰ ਜਾਂ ਏ. ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ।