To make District Tarn Taran O.D.F. Plus, Liquid waste management projects will be installed at a cost of 8 crore 87 lakh 72 thousand rupees in 71 panchayats of Block Patti and Naushera Pannua
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2
ਜ਼ਿਲ੍ਹਾ ਤਰਨ ਤਾਰਨ ਨੂੰ ਓ. ਡੀ. ਐੱਫ ਪਲੱਸ ਬਣਾਉਣ ਲਈ ਬਲਾਕ ਪੱਟੀ ਤੇ ਨੌਸ਼ਹਿਰਾ ਪੰਨੂਆ ਦੀਆਂ 71 ਪੰਚਾਇਤਾਂ ਵਿੱਚ 8 ਕਰੋੜ 87 ਲੱਖ 72 ਹਜ਼ਾਰ ਰੁਪਏ ਦੀ ਲਾਗਤ ਨਾਲ ਲਗਾਏ ਜਾਣਗੇ ਤਰਲ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ-ਡਿਪਟੀ ਕਮਿਸ਼ਨਰ
ਤਰਨ ਤਾਰਨ, 10 ਜਨਵਰੀ :
ਜ਼ਿਲ੍ਹਾ ਤਰਨ ਤਾਰਨ ਨੂੰ ਓ. ਡੀ. ਐੱਫ ਪਲੱਸ ਬਣਾਉਣ ਲਈ ਵੱਖ-ਵੱਖ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਅਤੇ ਪਲਾਸਟਿਕ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾਂ ਨੂੰ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿੱਚ ਲਾਗੂ ਕਰਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਸਮੂਹ ਬੀ. ਡੀ. ਪੀ. ਓਜ਼ ਨਾਲ ਵਿਸ਼ੇਸ ਮੀਟਿੰਗ ਹੋਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ 575 ਗ੍ਰਾਮ ਪੰਚਾਇਤਾਂ ਵਿੱਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਓ. ਡੀ. ਐੱਫ ਸਸਟੈਨੇਬਿਲਟੀ ਅਤੇ ਸੰਪੂਰਨ ਸਵੱਛਤਾ ਨੂੰ ਕਾਇਮ ਕਰਨ ਅਤੇ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਅਧੀਨ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਿਰਮਾਣ ਅਤੇ ਨਵੀਨੀਕਰਨ, ਪਿੰਡਾ ਵਿੱਚ ਸਵੱਛਤਾ ਲਈ ਗਿੱਲੇ-ਸੂਕੇ ਕੂੜੇ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਕਰਨ ਲਈ ਵੱਖ-ਵੱਖ ਪ੍ਰੋਜੈਕਟ ਲਗਾਏ ਜਾਣਗੇ ।
ਉਹਨਾਂ ਦੱਸਿਆ ਕਿ ਇਸ ਲਈ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ 70% ਪ੍ਰਤੀਸ਼ਤ ਹਿੱਸਾ, 15ਵੇਂ ਵਿੱਤ ਕਮਿਸ਼ਨ ਵਿੱਚੋਂ 30% ਪ੍ਰਤੀਸ਼ਤ ਹਿੱਸਾ ਅਤੇ ਗੈਪਿੰਗ ਫੰਡ ਮਗਨਰੇਗਾ ਅਤੇ ਹੋਰ ਗ੍ਰਾਮ ਪੰਚਾਇਤ ਫੰਡ ਵਿੱਚੋਂ ਲਏ ਜਾਣਗੇ।ਡਿਪਟੀ ਕਮਿਸ਼ਨਰ ਵੱਲੋ ਸਮੂਹ ਬੀ. ਡੀ. ਪੀ. ਓਜ਼ ਸਹਿਬਾਨ ਨੂੰ ਆਪਣੇ ਅਧੀਨ ਆਉਂਦੀਆ ਗ੍ਰਾਮ ਪੰਚਾਇਤਾ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਕਾਰਵਾਈ ਮਤੇ, ਤਖਮੀਨੇ ਅਤੇ ਹੋਰ ਸਬੰਧਤ ਕਾਗਜ਼ਾਤ ਜ਼ਿਲ੍ਹਾ ਸੈਨੀਟੇਸ਼ਨ ਅਫਸਰ, ਤਰਨ ਤਾਰਨ ਦੇ ਦਫਤਰ ਨੂੰ ਜਮ੍ਹਾ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਗਈ ।
ਓ. ਡੀ. ਐੱਫ. ਸਸਟੈਨੇਬਿਲਟੀ ਨੂੰ ਮੁੱਖ ਰੱਖਦੇ ਹੋਏ ਸੰਪੂਰਨ ਸਵੱਛਤਾ ਦੀ ਸ਼ੁਰੂਆਤ ਕਰਦਿਆ ਹੋਇਆ ਡਿਪਟੀ ਕਮਿਸ਼ਨਰ ਵੱਲੋਂ ਬਲਾਕ ਪੱਟੀ ਦੀਆਂ 42 ਅਤੇ ਨੌਸ਼ਹਿਰਾ ਪੰਨੂਆ ਦੀਆਂ 29 ਗ੍ਰਾਮ ਪੰਚਾਇਤਾ ਵਿੱਚ 8 ਕਰੋੜ 87 ਲੱਖ 72 ਹਜ਼ਾਰ ਰੁਪਏ ਦੀ ਲਾਗਤ ਨਾਲ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਤਰਲ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾ ਨੂੰ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆ ਗਈਆ ਹਨ ਅਤੇ ਆਉਣ ਵਾਲੇ 6 ਮਹੀਨਿਆ ਵਿੱਚ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ ਮਾਡਲ ਸ਼੍ਰੇਣੀ ਵਿੱਚ ਪਹਿਲੇ ਸਥਾਨ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾਣਗੇ ।