Close

To provide benefits of public welfare schemes related to various departments Suwidha Camps set up at District and Sub-Divisional level for – Deputy Commissioner

Publish Date : 01/11/2021
DC

ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ
ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਲਗਾਏ ਗਏ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 29 ਅਕਤੂਬਰ :
ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭ ਆਮ ਲੋਕਾਂ ਨੂੰ ਪਹੁੰਚਾਉਣ ਲਈ 28 ਅਤੇ 29  ਅਖਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਇਕ ਛੱਤ ਹੇਠ ਸੁਵਿਧਾਵਾਂ ਦੇਣ ਲਈ ਇਹ ਸੁਵਿਧਾ ਕੈਂਪ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪਾਂ ਵਿਚ ਪੰਜ ਮਰਲੇ ਪਲਾਟ, ਮਗਨਰੇਗਾ, ਪੈਨਸ਼ਨਾਂ, ਐਲ.ਪੀ.ਜੀ. ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ, ਬਿਜਲੀ ਬਿਲ ਬਕਾਇਆ ਮਾਫੀ, ਬਕਾਇਆ ਇੰਤਕਾਲ, ਆਸ਼ੀਰਵਾਦ ਸਕੀਮ, ਵਜੀਫੇ, ਲੋਨ, ਲੇਬਰ ਭਲਾਈ ਦੀਆਂ ਸਕੀਮਾਂ, ਵਾਟਰ ਸਪਲਾਈ ਤੇ ਸੀਵਰੇਜ਼ ਸਬੰਧੀ, ਸੇਵਾ ਕੇਂਦਰ ਆਦਿ ਨਾਲ ਸਬੰਧਤ ਸੇਵਾਵਾਂ ਤਹਿਤ ਲਾਹਾ ਮੁਹੱਈਆ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਯਤਲਸ਼ੀਲ ਹੈ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਤਾਂ ਜੋ ਲੋਕਾਂ ਨੂੰ ਖਜਲ-ਖੁਆਰੀ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਕੋਰੋਨ ਦੇ ਸੈਂਪਲ ਵੀ ਲਏ ਗਏ ਅਤੇ ਟੀਕਾਕਰਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ `ਚ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੋਰ ਵੀ ਸੁਵਿਧਾ ਕੈਂਪ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਪਣਾ ਆਧਾਰ ਕਾਰਡ, ਬੈਂਕ ਦੀ ਕਾਪੀ ਤੇ ਉਸਦੀ ਫੋਟੋ ਕਾਪੀ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣੀ ਯਕੀਨੀ ਬਣਾਈ ਜਾਵੇ।