Close

To review the health services being provided to the people in the district, the Deputy Commissioner held a meeting with the officials of the health department.

Publish Date : 25/11/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਕੋਵਿਡ-19 ਮਹਾਂਮਾਰੀ ਦੀ ਸੰਭਾਵਿਤ ਦੂਜੀ ਲਹਿਰ ਦੇ ਮੁਕਾਬਲੇ ਲਈ ਸਿਹਤ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਕੀਤੀ ਹਦਾਇਤ
ਤਰਨ ਤਾਰਨ, 24 ਨਵੰਬਰ :
ਜ਼ਿਲ੍ਹੇ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ।ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਸਮੂਹ ਐੱਸ. ਐੱਮ. ਓਜ਼ ਤੋਂ ਇਲਾਵਾ ਸਿਹਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੰੁ ਹਦਾਇਤ ਕੀਤੀ ਕਿ ਮੈਡੀਕਲ ਮਾਹਿਰਾਂ ਵੱਲੋਂ ਕੋਵਿਡ-19 ਮਹਾਂਮਾਰੀ ਵਿਚ ਵਾਧੇ ਅਤੇ ਇਸ ਮਹਾਂਮਾਰੀ ਦੀ ਸੰਭਾਵਿਤ ਦੂਜੀ ਲਹਿਰ ਦੇ ਮੁਕਾਬਲੇ ਲਈ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ। ਉਹਨਾਂ ਕਿਹਾ ਕੋਵਿਡ-19 ਦੇ ਸ਼ੱਕੀ ਮਰੀਜਾਂ ਦੇ ਟੈਸਟਾਂ ਦੀ ਗਿਣਤੀ ਵਧਾਈ ਜਾਵੇ। ਇਸੇ ਤਰਾਂ ਪਾਜ਼ੇਟਿਵ ਮਰੀਜ਼ਾਂ ਦੇ ਵੱਧ ਤੋਂ ਵੱਧ ਸੰਪਰਕਾਂ ਨੂੰ ਲੱਭ ਕੇ ਉਨਾਂ ਦੇ ਵੀ ਟੈਸਟ ਕਰਨੇ ਯਕੀਨੀ ਬਣਾਏ ਜਾਣ। 
ਉਨਾਂ ਨੇ ਕਿਹਾ ਕਿ ਟੈਸਟ ਹੋਣ ਨਾਲ ਹੀ ਅਸੀਂ ਪਾਜ਼ੇਟਿਵ ਵਿਅਕਤੀ ਨੂੰ ਇਕਾਂਤਵਾਸ ਕਰਕੇ ਮਹਾਂਮਾਰੀ ਦੀ ਚੇਨ ਨੂੰ ਤੋੜ ਕੇ ਇਸ ਵਿਸ਼ਵ-ਵਿਆਪੀ ਮਹਾਂਮਾਰੀ ਨੂੰ ਸਮਾਜ ਫੈਲਣ ਤੋਂ ਰੋਕ ਸਕਦੇ  ਹਾਂ।ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿੱਲਕੁਲ ਮੁਫ਼ਤ ਹੁੰਦਾ ਹੈ। ਉਨਾਂ ਨੇ ਕਿਹਾ ਕਿ ਮੈਡੀਕਲ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕਰੋਨਾ ਦੀ ਦੂਜੀ ਲਹਿਰ ਪਹਿਲਾਂ ਦੇ ਮੁਕਾਬਲੇ ਵਧੇਰੇ ਖਤਰਨਾਕ ਹੋ ਸਕਦੀ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਵੀ ਇਸ ਮਹਾਂਮਾਰੀ ਤੋਂ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਲਾਜ਼ਮੀ ਤੌਰ ‘ਤੇ ਮਾਸਕ ਪਾਇਆ ਜਾਵੇ। ਇਸੇ ਤਰਾਂ ਸਮਾਜਿਕ ਵਿੱਥ ਦੇ ਨਿਯਮਾਂ ਦੀ ਪਾਲਣ ਕੀਤਾ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਫ਼ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਸ਼ੱਕ ਪੈਣ ਤੇ ਜਾਂ ਕਿਸੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ‘ਤੇ ਟੈਸਟ ਜ਼ਰੂਰ ਕਰਵਾਇਆ ਜਾਵੇ। 
ਇਸ ਮੌਕੇ ਸਿਵਲ ਸਰਜਨ ਡਾ: ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਰੋਜਾਨਾ 800 ਤੋਂ ਜਿਆਦਾ ਟੈਸਟ ਹੋ ਰਹੇ ਹਨ। ਉਨਾਂ ਕਿਹਾ ਕਿ ਸਰਦੀ ਦੇ ਮੌਸਮ ਅਤੇ ਮਹਾਂਮਾਰੀ ਦੇ ਪਸਾਰ ਦੇ ਮੱਦੇਨਜ਼ਰ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਜ਼ਿਆਦਾ ਸਾਵਧਾਨੀ ਰੱਖਣ ਦੀ ਲੋੜ ਹੈ। ਉਨਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ‘ਤੇ ਕੋਵਿਡ-19 ਦੀ ਜਾਂਚ ਲਈ ਸੈਂਪਲਿੰਗ ਕੀਤੀ ਜਾਂਦੀ ਹੈ।
———————-