Today’s government schools are being equipped with modern facilities – Chairman

ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਹੇ ਨੇ ਅੱਜ ਦੇ ਸਰਕਾਰੀ ਸਕੂਲ – ਚੇਅਰਮੈਨ
ਤਰਨਤਾਰਨ 28 ਮਈ – ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਤੀ ਪੂਰੀ ਸੰਜੀਦਗੀ ਵਰਤ ਰਹੀ ਹੈ। ਇਹਨਾਂ ਸਕੂਲਾਂ ਨੂੰ ਹੋਰ ਵਧੇਰੇ ਆਧੁਨਿਕ ਬਣਾਉਣ ਦੇ ਉਦੇਸ਼ ਨਾਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇੰਨ੍ਹਾਂ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਇੰਨ੍ਹਾਂ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਖੇਮਕਰਨ ਐਮ ਐਲ ਏ ਸ੍ਰ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਸ੍ਰ ਭਗਵੰਤ ਸਿੰਘ ਕੰਬੋਕੇ ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਾੜੀ ਥੇਹ, ਮਾੜੀ ਗੌਰ ਸਿੰਘ, ਬਾਸਰਕੇ, ਸਰਕਾਰੀ ਹਾਈ ਸਕੂਲ ਬਾਸਰਕੇ ਹੁੰਦਲ, ਸਰਕਾਰੀ ਐਲੀਮੈਂਟਰੀ ਸਕੂਲ ਚੱਕ ਭੱਠਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਦਰ ਮਥੁਰਾ ਭਾਗੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾ ਦਾ ਉਦਘਾਟਨ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਕੀ ਨੀਤੀ ਅਤੇ ਇਰਾਦੇ ਨਾਲ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਉਣ ਦੇ ਰਸਤੇ ਤੇ ਕੰਮ ਕਰ ਰਹੀ ਹੈ ।
ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ , ਕੰਪਿਊਟਰ ਲੈਬ ਅਤੇ ਸਾਇੰਸ ਲੈਬ, ਚਾਰਦੀਵਾਰੀਆਂ ਦੇਖਣ ਤੋਂ ਬਾਅਦ ਉਹਨਾਂ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰੀ ਪਾਰਸ ਖੁੱਲਰ ਨੇ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਸ ਮੌਕੇ ਸ੍ਰ ਸ਼ੁਭਿੰਦਰ ਸਿੰਘ ਹਲਕਾ ਕੋਆਰਡੀਨੇਟਰ ਖੇਮਕਰਨ, ਤੋਂ ਇਲਾਵਾ ਸਮੂਹ ਸਕੂਲਾਂ ਦੇ ਸਕੂਲ ਮੁਖੀ ਸਾਹਿਬਾਨ, ਅਧਿਆਪਕ ਸਾਹਿਬਾਨ, ਆਂਗਣਵਾੜੀ ਵਰਕਰ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ, ਸਮੂਹ ਕਮੇਟੀ ਮੈਂਬਰ, ਪਿੰਡ ਵਾਸੀ ਤੇ ਬੱਚਿਆ ਦੇ ਮਾਪੇ ਵੀ ਮੌਜੂਦ ਸਨ।