Close

Training camp for army recruits will start from June 1.

Publish Date : 26/05/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਫੌਜ ਵਿੱਚ ਭਰਤੀ ਲਈ ਟ੍ਰੇਨਿੰਗ ਕੈਂਪ 01 ਜੂਨ ਤੋਂ ਹੋਵੇਗਾ ਸ਼ੁਰੂ
ਤਰਨ ਤਾਰਨ, 24 ਮਈ :
ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾਇਰਡ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ. ਐੱਸ. ਐੱਫ., ਆਈ. ਟੀ. ਬੀ. ਪੀ, ਸੀ. ਆਰ. ਪੀ. ਐੱਫ਼., ਸੀ. ਆਈ. ਐੱਸ. ਐੱਫ਼ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 01 ਜੂਨ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਕਾਗਜਾਤ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ।
ਉਹਨਾਂ ਕਿਹਾ ਕਿ ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਨਾਲ ਫੋਨ ਨੰਬਰ 01852-292565, 7009103383 ਅਤੇ 6280284812 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।