Close

Training given to various teams formed for smooth conduct of election process in view of Vidhan Sabha elections-2022

Publish Date : 28/12/2021
DC

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਪ੍ਰੀਕਰਿਆ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਗਠਿਤ ਵੱਖ-ਵੱਖ ਟੀਮਾਂ ਨੂੰ ਦਿੱਤੀ ਗਈ ਸਿਖਲਾਈ
ਅਦਰਸ਼ ਚੋਣ ਜ਼ਾਬਤਾ, ਚੋਣ ਖਰਚਾ, ਮੀਡੀਆ ਸਰਟੀਫਿਕੇਸ਼ਨ ਤੇ ਪੇਡ ਨਿਊਜ਼ ਅਤੇ ਸੀ-ਵਿਜ਼ਿਲ ਆਦਿ ਸਬੰਧੀ ਦਿੱਤੀ ਗਈ ਜਾਣਕਾਰੀ
ਤਰਨ ਤਾਰਨ, 24 ਦਸੰਬਰ :
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਗਾਮੀ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਵਿਘਨ, ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਗਠਿਤ ਵੱਖ-ਵੱਖ ਟੀਮਾਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਟ੍ਰੇਨਿੰਗ ਦਿੱਤੀ ਗਈ।
ਇਸ ਦੌਰਾਨ ਵੱਖ-ਵੱਖ ਟੀਮਾਂ ਵਿੱਚ ਸ਼ਾਮਿਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਦਰਸ਼ ਚੋਣ ਜ਼ਾਬਤਾ, ਚੋਣ ਖਰਚਾ ਮੋਨੀਟਰਿੰਗ, ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਅਤੇ ਪੇਡ ਨਿਊਜ਼, ਸ਼ਿਕਾਇਤ ਮੋਨੀਟਰਿੰਗ ਅਤੇ ਸੀ-ਵਿਜਿਲ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਤੋਂ ਪਹਿਲਾ ਵੀ ਇਹਨਾਂ ਟੀਮਾਂ ਨੂੰ 10 ਦਸੰਬਰ ਅਤੇ 17 ਦਸੰਬਰ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਨਾਲ ਸਬੰਧਤ ਵੀਡੀਓ ਸਰਵਿਲੈਂਸ ਟੀਮ, ਵੀਡੀਓ ਵਿਊਇੰਗ ਟੀਮ, ਐਕਸਪੈਂਡਿਚਰ ਟੀਮ, ਅਕਾਉਂਟਿੰਗ ਟੀਮ, ਐਕਸਪੈਂਡਿਚਰ ਮੋਨੀਟਰਿੰਗ ਸੈੱਲ, ਫਲਾਇੰਗ ਸਕੁਐਡ, ਸਟੈਟਿਕ ਸਰਵਿਲੈਂਸ ਟੀਮ, ਸ਼ਿਕਾਇਤ ਸੈੱਲ ਅਤੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਗਠਿਤ ਕੀਤੀਆਂ ਗਈਆਂ ਟੀਮਾਂ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟੇ੍ਰਨਿੰਗ ਮੁਹੱਈਆ ਕਰਵਾਈ ਗਈ ਤਾਂ ਜੋ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਸਫਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜਾਇਆ ਜਾ ਸਕੇ।
ਇਸ ਦੌਰਾਨ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਵੱਲੋਂ ਵੱਖ ਵੱਖ ਟੀਮਾਂ ਨੂੰ ਟਰੇਨਿੰਗ ਦਿੱਤੀ ਗਈ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਗਾਈਡ ਲਾਈਨ ਤਹਿਤ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਜ਼ਿਲਾ ਪੱਧਰੀ ਅਤੇ ਵਿਧਾਨ ਸਭਾ ਹਲਕਾ ਪੱਧਰੀ ਟੀਮਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪੋ-ਆਪਣੇ ਕੰਮ ਨੂੰ ਪੂਰੀ ਤਨਦੇਹੀ ਨਾਲ ਕਰਨ ਲਈ ਸੁਚੇਤ ਕੀਤਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਰ ਤਰਾਂ ਦੀਆਂ ਅਗਾਊਂ ਤਿਆਰੀਆਂ ਕਰਨ ਲਈ ਪ੍ਰੇਰਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।