Close

Training Seminar on Green Village and Clean Village organized by various departments to create awareness about rain water conservation

Publish Date : 12/03/2021
GC
ਗ੍ਰੀਨ ਵਿਲੇਜ ਅਤੇ ਕਲੀਨ ਵਿਲੇਜ ਵਿਸ਼ੇ ‘ਤੇ ਨੌਜਵਾਨਾਂ ਦਾ ਲਗਾਇਆ ਸਿਖਲਾਈ ਸੈਮੀਨਾਰ ਵਰਖਾ ਦਾ ਪਾਣੀ ਬਚਾਉਣ ਬਾਰੇ ਵੱਖ-ਵੱਖ ਵਿਭਾਗਾ ਵੱਲੋਂ ਕੀਤਾ ਗਿਆ ਜਾਗਰੂਕ                         
 ਤਰਨਤਾਰਨ, 11 ਮਾਰਚ : 
ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਦੇ ਸਟੇਟ ਡਾਇਰੈਕਟਰ ਸੁਖਦੇਵ ਸਿੰਘ ਵਿਰਕ ਅਤੇ ਡਿਪਟੀ ਡਾਇਰੈਕਟਰ ਸੁਰਿੰਦਰ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਨਹਿਰੂ ਯੁਵਾ ਕੇਂਦਰ ਵੱਲੋਂ ਗ੍ਰੀਨ ਵਿਲੇਜ ਅਤੇ ਕਲੀਨ ਵਿਲੇਜ ਵਿਸ਼ੇ ਤੇ ਨੌਜਵਾਨਾਂ ਦਾ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ ਵੱਖ ਯੂਥ ਕਲੱਬ ਮੈਂਬਰਾਂ ਅਤੇ ਅਹੁਦੇਦਾਰਾ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਸਟਾਫ ਨੇ ਹਿੱਸਾ ਲਿਆ।ਇਸ ਮੌਕੇ ਵੱਖ ਵੱਖ ਵਿਭਾਗਾਂ ਤੋਂ  ਬਤੌਰ ਮੁੱਖ ਵਕਤਾ ਪਹੁੰਚੇ ਉੱਚ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਸੰਬੋਧਨ ਕੀਤਾ । 
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਪੁੱਜੇ ਕੋਆਰਡੀਨੇਟਰ ਸ੍ਰੀ ਜਗਦੀਪ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਸਾਡੇ ਜੀਵਨ ਦੀ  ਮੁੱਖ ਲੋੜ ਹੈ, ਜਿਸ ਬਗੈਰ ਸਾਡੀ ਜ਼ਿੰਦਗੀ ਅਧੂਰੀ ਹੈ, ਇਸ ਲਈ ਪਾਣੀ ਨੂੰ ਬਚਾਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਮਿਲ ਕੇ ਪਾਣੀ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਹਿਤ ਹੀ ਘਰ ਘਰ ਪਾਣੀ ਬਚਾਉਣ ਦੀ ਸਰਕਾਰ ਇੱਕ ਵਿਸ਼ੇਸ਼  ਮੁਹਿੰਮ ਤਹਿਤ ਪਿੰਡਾਂ ਵਿੱਚ ਜਲ ਸਪਲਾਈ  ਵੱਡੀਆਂ ਟੈਂਕੀਆਂ ਬਣਾ ਕੇ ਹਰ ਘਰ 24 ਘੰਟੇ ਨਿਰਵਿਘਨ ਪਾਣੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ 99 ਪਿੰਡਾਂ ਚ ਪਾਣੀ ਦਿੱਤਾ ਜਾਣਾ ਹੈ,  ਜਿਸ ਦਾ ਕੰਮ ਬੜੀ  ਸਫ਼ਲਤਾਪੂਰਵਕ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਣੀ ਨੂੰ ਸਾਫ ਕਰਨ ਦੇ ਪ੍ਰੋਜੈਕਟ ਵੀ ਲਗਾਏ ਗਏ ਹਨ।
ਇਸ ਮੌਕੇ  ਭੂਮੀ ਰੱਖਿਆ ਵਿਭਾਗ ਤਰਨਤਾਰਨ ਦੇ ਐੱਸ. ਡੀ. ਓ. ਸ੍ਰੀ ਅਮਨਦੀਪ ਸਿੰਘ  ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਣੀ ਦੀ ਸਾਡੀ ਜ਼ਿੰਦਗੀ ਵਿੱਚ ਬਹੁਤ ਮਹੱਤਤਾ ਹੈ ਇਸ ਲਈ ਪਾਣੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠੋਂ ਪਾਣੀ ਖ਼ਤਮ ਦਿਨੋਂ ਦਿਨ ਖ਼ਤਮ ਹੋ ਜਾ ਰਿਹਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਬਚਾਉਣ ਦੇ ਉਪਰਾਲੇ ਹਰੇਕ ਨਾਗਰਿਕ ਨੂੰ ਕਰਨੇ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੇਠਲੇ ਪਾਣੀ ਨੂੰ ਬਚਾਉਣ ਦੇ ਨਾਲ ਨਾਲ ਸਾਨੂੰ ਵਰਖਾ ਦਾ ਪਾਣੀ ਬਚਾਉਣਾ ਵੀ ਬਹੁਤ ਜ਼ਰੂਰੀ ਹੈ ਭਾਵੇਂ ਕਿ ਵਰਖਾ ਦਾ ਪਾਣੀ ਅਸੀਂ ਪੀ ਨਹੀਂ ਸਕਦੇ ਪਰ ਇਸ  ਫ਼ਸਲਾਂ, ਸਬਜ਼ੀਆਂ ਤੋਂ ਇਲਾਵਾ ਲੋੜ ਪੈਣ ਸਮੇਂ ਹੋਰ ਕੰਮ ਵਿੱਚ ਇਸ ਦੀ ਵਰਤੋਂ ਕਰ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਾਣੀ ਨੂੰ ਬਚਾਉਣ ਲਈ ਖੇਤਾਂ ਨੂੰ ਪਾਣੀ ਦਿੰਦੇ ਸਮੇਂ ਸੀਮਿੰਟ ਅਤੇ ਪਲਾਸਟਿਕ ਦੀਆਂ ਪਾਈਪਾਂ ਫੁਹਾਰਾ ਸਿਸਟਮ ਅਤੇ ਤੁਪਕਾ ਸਿਸਟਮ ਲਗਾਉਣ ਲਈ ਵੱਖ ਵੱਖ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ ਇਸ ਨਾਲ ਜਿਥੇ ਪਾਣੀ  ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਸਮਾਂ ਵੀ ਬਚਦਾ ਹੈ, ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਬਚਾਉਣ ਦੇ ਨਾਲ ਨਾਲ ਵਰਖਾ ਦਾ ਪਾਣੀ  ਬਚਾ ਕੇ ਉਸ ਦੀ  ਲੋੜ ਪੈਣ ਸਮੇਂ ਵਰਤੋਂ ਕੀਤੀ ।
ਇਸ ਉਪਰੰਤ ਜ਼ਿਲ੍ਹਾ ਲੋਕ ਸੰਪਰਕ ਅਫਸਰ ਅਵਤਾਰ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਕੁਦਰਤ ਦੀ ਉਹ ਅਣਮੋਲ ਦਾਤ ਹੈ, ਜਿਸ ਦਾ ਅਜੇ ਤਕ ਕੋਈ ਬਦਲ ਨਹੀਂ ਮਿਲ ਸਕਿਆ ਉਨ੍ਹਾਂ ਕਿਹਾ ਕਿ ਪਾਣੀ ਦੀ ਸਾਡੇ ਜੀਵਨ ਚ ਬਹੁਤ ਮਹੱਤਤਾ ਹੈ, ਇਸ ਲਈ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਤੋਂ ਅਸੀਂ ਪਾਣੀ ਦੀ ਹੋ ਰਹੀ ਦੁਰਵਰਤੋਂ ਨੂੰ ਨਾ ਰੋਕਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਾਡੀਆਂ ਪੀੜ੍ਹੀਆਂ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣਗੀਆ।
ਉਨ੍ਹਾਂ ਕਿਹਾ ਕਿ ਹੇਠਲੇ ਪਾਣੀ ਦੇ ਨਾਲ ਨਾਲ ਬਾਰਸ਼ ਦੇ ਪਾਣੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਚ ਅੱਗੇ ਹੋ ਕੇ ਆਪਣਾ ਯੋਗਦਾਨ ਦੇਣ ਤਾਂ ਕਿ ਵਰਖਾ ਦਾ ਪਾਣੀ  ਵੀ ਬਚਾਇਆ ਜਾ ਸਕੇ।
ਇਸ ਮੌਕੇ ਆਏ ਹੋਏ ਮੁੱਖ ਵਕਤਾ ਅਤੇ ਵੱਖ-ਵੱਖ ਯੂਥ ਕਲੱਬਾਂ ਦਾ ਧੰਨਵਾਦ ਜ਼ਿਲਾ ਯੂਥ ਅਫਸਰ ਮਿਸ ਜਸਲੀਨ ਕੌਰ ਵੱਲੋਂ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨਤਾਰਨ ਬਿਕਰਮਜੀਤ ਸਿੰਘ ਪੁਰੇਵਾਲ, ਬਲਵਿੰਦਰ ਕੁਮਾਰ, ਗੁਰਪ੍ਰੀਤ ਸਿੰਘ ਕੱਦ ਗਿੱਲ , ਹਰਪ੍ਰੀਤ ਸਿੰਘ, ਸੰਦੀਪ ਮਸੀਹ, ਜਗਰੂਪ ਸਿੰਘ ਐਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਯੂਥ ਕਲੱਬਾਂ ਦੇ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।