Close

Treatment of Covid-19 epidemic was also provided under the Sarbhat Sehat Bima Yogna

Publish Date : 23/09/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੋਵਿਡ-19 ਮਹਾਂਮਾਰੀ ਦੇ ਇਲਾਜ ਦੀ ਵੀ ਕੀਤੀ ਗਈ ਵਿਵਸਥਾ-ਡਿਪਟੀ ਕਮਿਸ਼ਨਰ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਦਿੱਤੀ ਜਾਂਦੀ ਸਾਲਾਨਾ ਪੰਜ ਲੱਖ ਰੁਪਏ ਤੱਕ ਦੀ ਸਿਹਤ ਬੀਮੇ ਦੀ ਸਹੂਲਤ
ਯੋਜਨਾ ਤਹਿਤ ਜ਼ਿਲਾ ਤਰਨ ਤਾਰਨ ਦੇ 9271 ਪਰਿਵਾਰਾਂ ਨੇ ਉਠਾਇਆ ਲਾਭ
ਤਰਨ ਤਾਰਨ, 23 ਸਤੰਬਰ :
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਪੂਰੇ ਪੰਜਾਬ ਵਿੱਚ ਸਫ਼ਲਤਾ ਪੂਰਵਕ ਲਾਗੂ ਹੋਏ ਇੱਕ ਸਾਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2 ਲੱਖ 8 ਹਜ਼ਾਰ 65 ਪਰਿਵਾਰਾਂ ਨੂੰ ਇਸ ਯੋਜਨਾ ਤਹਿਤ ਸਮਾਰਟ ਕਾਰਡ ਜਾਰੀ ਕੀਤੇ ਗਏ ਹਨ। 
ਉਹਨਾਂ ਦੱਸਿਆ ਕਿ ਇਸ ਸਕੀਮ ਅਧੀਨ ਪੰਜਾਬ ਦੇ ਲਗਭਗ 45.89 ਲੱਖ ਪਰਿਵਾਰ ਰਜਿਸਟਰਡ ਹੋ ਚੁੱਕੇ ਹਨ, ਜਿਨਾਂ ਵਿੱਚੋਂ ਜ਼ਿਲਾ ਤਰਨ ਤਾਰਨ ਦੇ 9271 ਪਰਿਵਾਰਾਂ ਨੇ ਇਸ ਸਕੀਮ ਦਾ ਲਾਭ ਉਠਾਇਆ ਹੈ। ਇਸ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ 12 ਸਰਕਾਰੀ ਅਤੇ 10 ਗੈਰ-ਸਰਕਾਰੀ ਹਸਪਤਾਲ ਪੰਜੀਕਿ੍ਰਤ ਹਨ ।  
ਉਹਨਾਂ ਦੱਸਿਆ ਕਿ ਇਸ ਸਕੀਮ ਅਧੀਨ ਪੰਜੀਕਿ੍ਰਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਪੰਜੀਕਿ੍ਰਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ  ਦਾਖ਼ਲ ਹੋਣ ਦੀ ਸੂਰਤ ਵਿੱਚ ਸਾਲਾਨਾ ਪੰਜ ਲੱਖ ਰੁਪਏ ਤੱਕ ਦੀ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ । 
ਉਹਨਾਂ ਦੱਸਿਆ ਕਿ ਪਿਛਲੇ ਸਾਲ ਫੇਜ਼-1 ਤਹਿਤ 1393 ਬਿਮਾਰੀਆਂ ਦੇ ਪੈੱਕੇਜ਼ ਸ਼ਾਮਿਲ ਸਨ, ਜਦਕਿ ਇਸ ਸਾਲ ਫੇਜ਼-2 ਤਹਿਤ 237 ਪੈੱਕੇਜ਼ ਹੋਰ ਸ਼ਾਮਿਲ ਕੀਤੇ ਗਏ ਹਨ ਅਤੇ ਹੁਣ 1578 ਬਿਮਾਰੀਆਂ ਦਾ ਇਲਾਜ ਇਸ ਸਕੀਮ ਅਧੀਨ ਮੁਫ਼ਤ ਦਿੱਤਾ ਜਾਂਦਾ ਹੈ । ਉਹਨਾਂ ਦੱਸਿਆ ਕਿ ਇਸ ਸਕੀਮ ਅਧੀਨ 1578 ਤਰਾਂ ਦੀਆਂ ਬਿਮਾਰੀਆਂ, ਜਿਨਾਂ ਵਿੱਚ ਕੈਂਸਰ/ਗਾਇਨੀ ਅਤੇ ਵੱਖ-ਵੱਖ ਰੋਗਾਂ ਦੀਆਂ ਬਿਮਾਰੀਆਂ ਸ਼ਾਮਲ ਹਨ। ਇਸ ਸਕੀਮ ਵਿੱਚ ਕੋਵਿਡ-19 ਦੀ ਮਹਾਂਮਾਰੀ ਦੇ ਇਲਾਜ ਦੀ ਵੀ ਵਿਵਸਥਾ ਕੀਤੀ ਗਈ ਹੈ । 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਮਾਜਿਕ, ਆਰਥਿਕ ਅਤੇ ਜਾਤੀ ਜਨ-ਗਣਨਾ 2011 ਡਾਟਾ ਵਿੱਚ ਸ਼ਾਮਿਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਭਲਾਈ ਬੋਰਡ, ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਵੀ ਕਵਰ ਕੀਤਾ ਗਿਆ ਹੈ । 
——————-