Close

Tricycles and sewing machines distributed by District Red Cross Society to the needy people

Publish Date : 07/10/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੀਆ ਗਈਆ ਟ੍ਰਾਈਸਾਈਕਲ ਤੇ ਸਲਾਈ ਮਸ਼ੀਨਾਂ
ਤਰਨ ਤਾਰਨ, 06 ਅਕਤੂਬਰ :
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈਡ ਕਰਾਸ ਸੁਸਾਇਟੀ ਤਰਨ ਤਾਰਨ ਵੱਲੋਂ ਲੋੜਵੰਦਾਂ ਨੂੰ 5 ਟ੍ਰਾਈਸਾਈਕਲ ਅਤੇ 5 ਸਲਾਈ ਮਸ਼ੀਨਾਂ ਵੰਡੀਆ ਗਈਆ।
ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਲੋੜਵੰਦਾਂ ਨੂੰ ਟ੍ਰਾਈਸਾਈਕਲ ਸਲਾਈ ਮਸ਼ੀਨਾਂ ਦੇਣ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਦੌਰਾਨ ਵੀ ਰੈੱਡ ਕਰਾਸ ਦੇ ਸਟਾਫ਼ ਅਤੇ ਵਲੰਟੀਅਰ ਵੱਲੋ ਵਧ ਚੜ੍ਹ ਕੇ ਸੇਵਾਵਾਂ ਦਿੱਤੀਆ ਗਈਆਂ ਅਤੇ ਖੂਨਦਾਨ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੰਸ ਬਣਾਉਣ ਲਈ ਫਸਟ ਏਡ ਟ੍ਰੇਨਿੰਗ ਕੈਂਪ ਦੀ ਵੀ ਜਲਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ ਜਨਰਲ (ਅੰਡਰ ਟਰੇਨਿੰਗ) ਸ੍ਰੀ ਅਮਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਕਾਰਜਕਾਰੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੀ ਹਾਜ਼ਰ ਸਨ।