Close

Two more services related to Mandi Board have been added in the service centers – Deputy Commissioner

Publish Date : 13/09/2021
ਸੇਵਾ ਕੇਂਦਰਾਂ ‘ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ -ਡਿਪਟੀ ਕਮਿਸ਼ਨਰ
 
ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਸੇਵਾਵਾਂ ਧਾਰਾ 10 ਅਧੀਨ ਲਾਇਸੈਂਸ ਬਣਾਉਣ ਦੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ
 
ਤਰਨ ਤਾਰਨ  10 ਸਤੰਬਰ :
ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਜ਼ਿਲ੍ਹੇ ਵਿੱਚ 22 ਸੇਵਾ ਕੇਂਦਰ ਚੱਲ ਰਹੇ ਹਨ। ਇਨ੍ਹਾਂ ਸੇਵਾ ਕੇਂਦਰਾਂ ਵਿੱਚ 334 ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ  ਨੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਦੀਆਂ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਅਤੇ ਲਾਇਸੰਸ ਨਵਿਆਉਣ ਸਬੰਧੀ ਦੋ ਸੇਵਾਵਾਂ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਸੇਵਾ ਕੇਂਦਰਾਂ ਵਿਖੇ 02 ਹੋਰ ਸਹੂਲਤਾਂ ਦਾ ਇਜ਼ਾਫਾ ਹੋਣ ਨਾਲ ਹੁਣ ਕੁਲ 336 ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।
ਉਨ੍ਹਾਂ ਦੱਸਿਆ ਕਿ ਲਾਇਸੰਸ ਜਾਰੀ ਕਰਨ ਲਈ 1050/- ਰੁਪਏ ਅਤੇ ਲਾਇਸੰਸ ਨਵਿਆਉਣ ਲਈ 525/- ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫ਼ੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਨਵੇਂ ਲਾਇਸੰਸ ਬਣਵਾਉਣ ਜਾਂ ਨਵਿਆਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰ ਸਕਦੇ ਹਨ। 
 
ਉਨ੍ਹਾਂ ਕਿਹਾ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਅਮਲੇ ਨੂੰ ਪਹਿਲਾਂ ਹੀ ਸਿਖਲਾਈ ਮੁਹੱਈਆ ਕਰਵਾਈ ਜਾ ਚੁੱਕੀ ਹੈ ।
ਉਨ੍ਹਾਂ ਕਿਹਾ ਕਿ  ਸੇਵਾਵਾਂ ਕੇਂਦਰਾਂ ‘ਚ ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫਾ ਹੋਣ ਨਾਲ ਸਰਕਾਰੀ ਕੰਮ ਕਾਜ ਹੋਰ ਬਿਹਤਰ ਅਤੇ ਪਾਰਦਰਸ਼ੀ ਬਣ ਸਕਿਆ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ  ਵਿਚ ਸੇਵਾ ਕੇਂਦਰਾਂ ਵੱਲੋਂ ਕਰੋਨਾ ਮਹਾਂਮਾਰੀ ਦੇ ਦੌਰਾਨ ਵੀ ਨਾਗਰਿਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਲਈ  ਸੇਵਾ ਕੇਂਦਰ ਸ਼ੁਰੂ ਕੀਤੇ ਗਏ ਹਨ । ਉਹਨਾਂ  ਜ਼ਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਅਤੇ ਸੇਵਾ ਕੇਂਦਰਾਂ ਵਿਖੇ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਨਿਰਧਾਰਿਤ ਸਮੇਂ ਬੱਧ , ਨਿਰਵਿਘਨ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। 
ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵਿੱਚ ਪੈਡਿੰਗ ਪਈਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।