Under Mahatma Gandhi Sarbat Vikas Yojana Benefits provided to 62980 eligible beneficiaries of the district -Deputy Commissioner
Publish Date : 23/10/2019
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ-ਡਿਪਟੀ ਕਮਿਸ਼ਨਰ
ਤਰਨ ਤਾਰਨ, 23 ਅਕਤੂਬਰ :
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਏ ਗਏੇ ਹਨ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਬਣਦੇ ਲਾਭ ਜਲਦੀ ਮੁਹੱਈਆ ਕਰਵਾਏ ਜਣਗੇ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ ਲਗਾਏ ਗਏ ਕੈਂਪਾਂ ਦੌਰਾਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ 187311 ਅਰਜ਼ੀਆਂ ਪ੍ਰਾਪਤ ਹੋਈਆ ਸਨ, ਜਿੰਨ੍ਹਾਂ ਵਿੱਚੋਂ 73481 ਅਰਜ਼ੀਆਂ ਯੋਗ ਪਾਈਆਂ ਗਈਆ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 22 ਅਕਤੂਬਰ ਨੂੰ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ 1406 ਲਾਭਪਾਤਰੀਆਂ ਨੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਅਰਜ਼ੀਆਂ ਦਿੱਤੀਆਂ, ਜਿੰਨ੍ਹਾਂ ਵਿੱਚੋਂ 78 ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਵੱਖ-ਵੱਖ ਸਕੀਮਾਂ ਦੇ ਬਣਦੇ ਲਾਭ ਮੁਹੱਈਆ ਕਰਵਾਏ ਗਏ।ਉਹਨਾਂ ਦੱਸਿਆ ਕਿ ਬਾਕੀ ਅਰਜ਼ੀਆਂ ਦੀ ਸਬੰਧਿਤ ਵਿਭਾਗਾਂ ਵੱਲੋਂ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ।ਇਸ ਯੋਜਨਾ ਦਾ ਮੁੱਖ ਉਦੇਸ਼ ਸਰਕਾਰ ਦੇ ਸਮੁੱਚੇ ਵਿਕਾਸ ਦੇ ਦ੍ਰਿਸ਼ਟੀ ਕੋਣ ਨੂੰ ਬਦਲਣਾ ਹੈ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਹਨਾਂ ਸਾਰਿਆਂ ਤੱਕ ਪੁੱਜ ਸਕਣ, ਜਿਹੜੇ ਲੋਕਾਂ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ ।
ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਲੋਕ ਭਲਾਈ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਇਹਨਾਂ ਲੋਕਾਂ ਨੂੰ ਮਿਲ ਸਕਣ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮਹੀਨੇ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਮਿਲਣ ਵਾਲੇ ਲਾਭ ਤੋਂ ਵਾਂਝਾ ਨਾ ਰਹੇ।ਇਹਨਾਂ ਕੈਂਪਾਂ ਦੌਰਾਨ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀ ਵੱਖ-ਵੱਖ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ ਅਤੇ ਇਹਨਾਂ ਦੀ ਪੜਤਾਲ ਉਪਰੰਤ ਉਹਨਾਂ ਨੂੰ ਬਣਦਾ ਲ਼ਾਭ ਦਿੱਤਾ ਜਾਵੇਗਾ।ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਸਬੰਧਿਤ ਵਿਭਾਗਾਂ ਵੱਲੋਂ ਲਗਾਤਾਰ ਜਾਰੀ ਰਹੇਗੀ।
——————–