Under Mahatma Gandhi Sarbat Yojana 4769 beneficiaries applications were submitted during district level camp set- Additional Deputy Commissioner Tarn Taran

Publish Date : 22/07/2019
ADC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਹਾਤਮਾ ਗਾਂਧੀ ਸਰਬੱਤ ਯੋਜਨਾ ਤਹਿਤ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ 4769 ਲਾਭਪਾਤਰੀਆਂ ਨੇ ਦਿੱਤੀਆਂ ਅਰਜ਼ੀਆਂ -ਡਿਪਟੀ ਕਮਿਸ਼ਨਰ
ਕੈਂਪ ਦੌਰਾਨ 335 ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਦਿੱਤੇ ਗਏ ਬਣਦੇ ਲਾਭ
ਹਰ ਮਹੀਨੇ ਦੀ 20 ਤਰੀਕ ਨੂੰ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ 
ਤਰਨ ਤਾਰਨ 20 ਜੁਲਾਈ : 
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ 4769 ਲਾਭਪਾਤਰੀਆਂ ਨੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਅਰਜ਼ੀਆਂ ਦਿੱਤੀਆਂ, ਜਿੰਨ੍ਹਾਂ ਵਿੱਚੋਂ 335 ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਵੱਖ-ਵੱਖ ਸਕੀਮਾਂ ਦੇ ਬਣਦੇ ਲਾਭ ਮੁਹੱਈਆ ਕਰਵਾਏ ਗਏ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ  ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਤਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਮਿਲਣ ਵਾਲੇ ਲਾਭ ਤੋਂ ਵਾਂਝਾ ਨਾ ਰਹੇ।
ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ।ਇਹ ਯੋਜਨਾ ਉਨਾਂ ਲੋਕਾਂ ਨੂੰ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹੈ, ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮਹੀਨੇ ਦੀ 20 ਤਰੀਕ ਨੂੰ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅੱਜ ਲਗਾਏ ਗਏ ਕੈਂਪ ਦੌਰਾਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ 4769 ਅਰਜ਼ੀਆਂ ਪ੍ਰਾਪਤ ਹੋਈਆ ਹਨ, ਜਿੰਨ੍ਹਾਂ ਵਿੱਚੋਂ 143 ਅਰਜ਼ੀਆਂ ਅਯੋਗ ਪਾਈਆਂ ਗਈਆ।ਉਹਨਾਂ ਦੱਸਿਆ ਕਿ ਪ੍ਰਾਪਤ ਅਰਜੀਆਂ ਵਿੱਚੋਂ 4291 ਅਰਜ਼ੀਆਂ ਦੀ ਸਬੰਧਿਤ ਵਿਭਾਗਾਂ ਵੱਲੋਂ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੰੁ ਬਣਦੇ ਲਾਭ ਮੁਹੱਈਆ ਕਰਵਾਏ ਜਾਣਗੇ।