Close

Under Manrega scheme the villages of District Tarn Taran will be changed

Publish Date : 12/08/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਗਨਰੇਗਾ ਸਕੀਮ ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੀ ਬਦਲੇਗੀ ਨੁਹਾਰ-ਡਿਪਟੀ ਕਮਿਸ਼ਨਰ
ਪਿੰਡਾਂ ਵਿੱਚ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਤਿਆਰ ਕੀਤੇ ਜਾ ਰਹੇ ਹਨ ਖੇਡ ਦੇ ਮੈਦਾਨ ਅਤੇ ਸਟੇਡੀਅਮ
ਪਿੰਡਾਂ ਵਿੱਚ ਪੂਰੇ ਜ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਪਾਰਕਾਂ ਦਾ ਵੀ ਨਿਰਮਾਣ
ਤਰਨ ਤਾਰਨ, 11 ਅਗਸਤ :
ਸਰਕਾਰ ਵਲੋਂ ਪਿੰਡਾਂ ਵਿੱਚ ਲੋਕਾਂ ਨੰੁ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਨੈਸ਼ਨਲ ਰੋਜ਼ਗਾਰ ਗਰੰਟੀ ਐਕਟ, ਜਿੱਥੇ ਪਿੰਡ ਦੇ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ, ਉਥੇ ਹੀ ਇਹ ਸਕੀਮ ਵਿਕਾਸ ਪੱਖੋਂ ਪਿਛੜੇ ਪਿੰਡਾਂ ਦੀ ਨੁਹਾਰ ਬਦਲ ਕੇ ਸ਼ਾਨਦਾਰ ਦਿੱਖ ਵੀ ਪ੍ਰਧਾਨ ਕਰਵਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਥਾਪਰ ਮਾਡਲ ਰਾਹੀਂ ਛੱਪੜ ਤਿਆਰ ਕਰਵਾਏ ਜਾ ਰਹੇ ਹਨ।ਇਸ ਥਾਪਰ ਮਾਡਲ ਰਾਹੀਂ ਘਰਾਂ ਦਾ ਗੰਦਾ ਪਾਣੀ ਸਾਫ਼ ਕਰਕੇ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ ਗੰਦਗੀ ਫੈਲਣ ਤੋਂ ਰੁਕਦੀ ਹੈ ਅਤੇ ਪਾਣੀ ਦੀ ਦੁਰਵਰਤੋਂ ਵੀ ਘੱਟਦੀ ਹੈ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਖੇਡ ਦੇ ਮੈਦਾਨ ਅਤੇ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾ ਰਹੇ ਹਨ।ਇਸ ਤੋਂ ਇਲਾਵਾ ਪਿੰਡਾਂ ਵਿੱਚ ਪਾਰਕਾਂ ਦਾ ਵੀ ਨਿਰਮਾਣ ਪੂਰੇ ਜ਼ੋਰਾਂ ਨਾਲ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਦੀ ਦਿਖ ਤਾਂ ਬਦਲੇਗੀ, ਨਾਲ ਹੀ ਵਾਤਾਵਰਣ ਵੀ ਸ਼ੁੱਧ ਹੋਵੇਗਾ।
————–