Close

Under Migratory Immunization Campaign 5701 children from 0 to 5 years will be given 2 drops of polio – Deputy Commissioner

Publish Date : 20/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਾਈਗ੍ਰਰੇਟਰੀ ਇਮੂਨਾਈਜ਼ੇਸ਼ਨ ਮੁਹਿੰਮ ਤਹਿਤ 0 ਤੋਂ 5 ਸਾਲ ਦੇ 5701 ਬੱਚਿਆਂ ਨੂੰ ਪਿਲਾਈਆ ਜਾਣਗੀਆ ਪੋਲੀੳ ਦੀਆਂ 2 ਬੂੰਦਾਂ-ਡਿਪਟੀ ਕਮਿਸ਼ਨਰ
ਵਿਸ਼ੇਸ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜ਼ਦੂਰਾਂ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆਂ ਨੂੰ ਪਿਲਾਈਆ ਜਾਣਗੀਆ ਪੋਲੀੳ ਦੀਆਂ ਬੂੰਦਾਂ
ਤਰਨ ਤਾਰਨ, 17 ਜੂਨ :
ਵਿਸ਼ਵ ਸਹਿਤ ਸੰਗਠਨ ਵੱਲੋਂ ਮਾਈਗ੍ਰਰੇਟਰੀ ਇਮੂਨਾਈਜ਼ੇਸ਼ਨ ਮੁਹਿੰਮ ਦੇ ਤਹਿਤ ਆਮ ਲੋਕਾਂ ਨੂੰ ਪੋਲਿਓ ਤੋਂ ਮੁਕਤ ਕਰਨ ਸਬੰਧੀ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਜ਼ਿਲ੍ਹਾ ਟਾਸਕ ਫਾਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ, ਡਾ. ਸੀਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡ. ਵਰਿੰਦਰਪਾਲ ਕੌਰ, ਡਾ. ਈਸ਼ਾ, ਡਾ. ਰੇਖਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਜੀ. ਐੱਮ. ਦੀ. ਆਈ. ਸੀ. ਸ੍ਰੀ ਭਗਤ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਤਜ਼ਰ ਸਨ।
ਮੀਟਿੰਗ ਨੂੰ ਸਬੰਧੋਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ “ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਦੇ ਤਹਿਤ ਆਮ ਲੋਕਾਂ ਨੂੰ ਪੋਲੀਓ ਤੋਂ ਮੁਕਤ ਕਰਨ ਲਈ 19, 20 ਅਤੇ 21 ਜੂਨ, 2022 ਨੂੰ ਜ਼ਿਲ੍ਹੇ ਵਿੱਚ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ 26754 ਅਬਾਦੀ ਦੇ 5980 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਦੇ 5701 ਬੱਚਿਆਂ ਨੂੰ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜ਼ਦੂਰਾਂ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆਂ ਨੂੰ ਪੋਲੀੳ ਦੀਆਂ ਦੋ ਬੂੰਦਾਂ ਪਿਲਾਈਆ ਜਾਣਗੀਆ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਸਿਹਤ ਵਿਭਾਗ ਤਰਨ ਤਾਰਨ ਵੱਲੋਂ 44 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ 11 ਸੁਪਰਵਾਈਜ਼ਰਾਂ ਵਲੋਂ ਇਨ੍ਹਾਂ ਦਾ ਨਿਰੀਖਣ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ ਵਿੱਚ ਨਵ-ਜਨਮੇਂ ਬੱਚੇ ਤੋਂ ਲੈ ਕੇ 05 ਸਾਲ ਤੱਕ ਦਾ ਕੋਈ ਵੀ ਬੱਚਾ ਪੋਲਿਓ ਤੋਂ ਵਾਝਾਂ ਨਾ ਰਹੇ।
ਉਹਨਾਂ ਕਿਹਾ ਮਿਕ ਬੇਸ਼ੱਕ ਭਾਰਤ ਪੋਲਿਓ ਮੁਕਤ ਦੇਸ਼ਾਂ ਦੀ ਗਿਣਤੀ ਵਿੱਚ ਆ ਚੁੱਕਾ ਹੈ ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਪਲਸ ਪੋਲੀਓ ਰਾਊਂਡ ਚਲਾਏ ਜਾ ਰਹੇ ਹਨ। ਪਾਕਿਸਤਾਨ ਅਤੇ ਅਫਗਾਨਿਸਤਾਨ ਗੁਆਢੀ ਦੇਸ਼ ਵਿੱਚ ਪੋਲੀਓ ਵਾਇਰਸ ਹੋਣ ਕਰਕੇ ਇਹ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸਮੇਂ ਸਮੇਂ ਤੇ ਇਹ ਰਾਊਂਡ ਚਲਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਪੋਲਿਓ ਵਰਗੀ ਲਾ-ਇਲਾਜ਼ ਬਿਮਾਰੀ ਨਾਲ ਨਜਿੱਠਣ ਲਈ ਇਕੱਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨ੍ਹੀ ਹੀ ਲੋੜ ਹੈ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਵੈਕਸੀਨੇਸ਼ਨ ਪ੍ਰਕਿਰਿਆ ਅਤੇ ਕਰੋਨਾ ਸੈਪਲਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ।ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਟੇਟ ਵੱਲੋਂ ਦਿੱਤੇ ਗਏ ਟਾਰਗੇਟ ਪੂਰੇ ਕੀਤੇ ਜਾਣ ਅਤੇ ਨਾਲ ਹੀ ਕੋਵਿਡ ਦੀ ਸੈਂਪਲਿੰਗ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਹਰ ਘਰ ਦਸਤਕ ਮੁਹਿੰਮ ਦੇ ਤਹਿਤ ਜਿੰਨ੍ਹਾਂ ਲਾਭਪਾਤਰੀਆਂ ਦੀ ਕਰੋਨਾ ਦੀ ਵੈਕਸੀਨ ਪੈਂਡਿੰਗ ਹੈ, ਉਨ੍ਹਾਂ ਨੂੰ ਘਰ ਜਾ ਕੇ ਸਿਹਤ ਵਿਭਾਗ ਦੇ ਕਰਮਚਾਰੀ ਵੈਕਸੀਨ ਦੀ ਡੋਜ਼ ਲਗਾਉਣਗੇ। ਇਸ ਵਿੱਚ ਖਾਸ ਕਰਕੇ ਬੱਚੇ ਕਵਰ ਕੀਤੇ ਜਾ ਰਹੇ ਹਨ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਕਿਹਾ ਕਿ ਇਸ ਆਉਣ ਵਾਲੇ ਰਾਊਂਡ ਵਾਸਤੇ ਸਿਹਤ ਵਿਭਾਗ ਵੱਲੋਂ ਮੁਕੰਮਲ ਤੌਰ ‘ਤੇ ਤਿਆਰੀ ਕਰ ਲਈ ਗਈ ਹੈ।