Close

Under “Mission Fateh” campaign is being carried out in a planned manner in Tarn Taran district to protect from Covid-19 and safety of people .

Publish Date : 30/07/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਤੋਂ ਬਚਾਅ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰੇ
ਯੋਜਨਾਬੱਧ ਤਰੀਕੇ ਚਲਾਈ ਜਾ ਰਹੀ ਹੈ “ਮਿਸ਼ਨ ਫਤਹਿ” ਮੁਹਿੰਮ
ਤਰਨ ਤਾਰਨ, 29 ਜੁਲਾਈ :
ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਚਲਾਈ ਜਾ ਰਹੀ ਮੁਹਿੰਮ “ਮਿਸ਼ਨ ਫਤਹਿ” ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰੇ ਯੋਜਨਾਬੱਧ ਤਰੀਕੇ ਅਤੇ ਉਤਸ਼ਾਹ ਨਾਲ ਚਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਆਦੇਸ਼ਾਂ ਅਨੁਸਾਰ ਸ੍ਰੀਮਤੀ ਰਜਿੰਦਰ ਕੌਰ ਡਿਪਟੀ ਡੀ. ਈ. ਓ. (ਸੈ. ਸਿੱ) ਨੂੰ “ਮਿਸ਼ਨ ਫਤਿਹ” ਤਹਿਤ ਕਰਵਾਈਆਂ ਜਾਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਲਈ ਨੋਡਲ ਅਫ਼ਸਰ ਲਗਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ੍ਰੀਮਤੀ ਰਜਿੰਦਰ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਤਰਨ ਤਾਰਨ ਵੱਲੋਂ ਅਧਿਆਪਕਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਹਰ ਰੋਜ਼ ਆਮ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਅਧਿਆਪਕਾਂ ਨੂੰ ਇਸ ਮਿਸ਼ਨ ਸਬੰਧੀ ਜਾਣਕਾਰੀ ਦੇਣ, ਸਕੂਲ ਦੇ ਮੁਖੀਆਂ ਨਾਲ ਟੈਲੀਫੋਨ ਤੇ ਰਾਬਤਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮਿਸ਼ਨ ਸਬੰਧੀ ਜਾਣਕਾਰੀ ਦੇ ਰਹੇ ਹਨ ਅਤੇ ਕੋਵਾ ਪੰਜਾਬ ਐਪ ਮੋਬਾਇਲ ਫੋਨਜ਼ ਵਿੱਚ ਡਾਊਨਲੋਡ ਵੀ ਕਰਵਾ ਰਹੇ ਹਨ।
ਉਹਨਾਂ ਕਿਹਾ ਕਿ ਉਹ ਆਪ ਇਸ ਮਿਸ਼ਨ ਲਈ ਪੂਰੀ ਤਨਦੇਹੀ ਅਤੇ ਉਤਸ਼ਾਹ ਨਾਲ ਦਿਨ ਰਾਤ ਕੰੰਮ ਕਰ ਰਹੇ ਹਨ। ਉਹ ਰੋਜ਼ਾਨਾ ਕਈ ਕਈ ਸਕੂਲਾਂ ਵਿੱਚ ਜਾ ਕੇ ਸਕੂਲ ਮੁਖੀਆਂ, ਅਧਿਆਪਕਾਂ, ਮਿਡ-ਡੇ-ਮੀਲ ਵਰਕਰਜ਼, ਐਸ. ਐੱਮ. ਸੀ. ਚੇਅਰਮੈਨ, ਸਰਪੰਚਾਂ ਆਦਿ ਦੀ ਮੱਦਦ ਨਾਲ ਲੋਕਾਂ ਨੂੰ ਇਸ ਮਿਸ਼ਨ ਤਹਿਤ ਮਾਸਕ ਪਹਿਨਣ, ਹੱਥ ਧੋਣ ਅਤੇ ਬਾੱਡੀ ਸੈਨੇਟਾਈਜ਼ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕਰ ਰਹੇ ਹਨ।
ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਨਾਲ ਜੂਮ ਮੀਟਿੰਗਾਂ ਦਾ ਸਿਲਸਿਲਾ ਰੋਜ਼ਾਨਾ ਚਲਦਾ ਹੈ ਤਾਂ ਜੋ ਸਰਕਾਰ ਦੇ ਨਿਰਦੇਸ਼ਾਂ ਨੂੰ ਲਾਗੂ ਕਰਵਾਇਆ ਜਾ ਸਕੇ।ਸ਼੍ਰੀਮਤੀ ਰਜਿੰਦਰ ਕੌਰ ਨੇ ਜੂਮ ਐੱਪ ਰਾਹੀਂ ਦੁਪਹਿਰ 12:00 ਵਜੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਗੱਲਬਾਤ ਕੀਤੀ ਅਤੇ “ਮਿਸ਼ਨ ਫਤਹਿ” ਤਹਿਤ ਜਾਣਕਾਰੀ ਸਾਂਝੀ ਕੀਤੀ। 2:00 ਵਜੇ ਸਾਰੇ ਏਡਿਡ ਸਕੂਲਂਾ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨਾਲ, 4:00 ਵਜੇ ਟੀਮ ਮੈਂਬਰਾਂ ਨਾਲ, 5:00 ਵਜੇ ਐਲੀਮੈਂਟਰੀ ਸਕੂਲਾਂ ਦੇ ਮੁਖੀਆਂ ਨਾਲ ਅਤੇ ਸ਼ਾਮ 7:00 ਵਜੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਜੂਮ ਐਪ ਤੇ ਮੀਟਿੰਗ ਕੀਤੀ ਅਤੇ “ਮਿਸ਼ਨ ਫਤਹਿ” ਤਹਿਤ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕੋਵਾ ਐਪ ਡਾਊਨਲੋਡ ਕਰਨ ਸਬੰਧੀ ਵਿਸਥਾਰ ਸਹਿਤ ਦੱਸਿਆ ਗਿਆ।ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰੰਮ ਨੂੰ ਹੋਰ ਵੀ ਜ਼ੋਰ ਸ਼ੋਰ ਨਾਲ ਚਲਾਇਆ ਜਾਵੇਗਾ ਤਾਂ ਕਿ ਅਸੀ ਜ਼ਿਲ੍ਹਾ ਤਰਨਤਾਰਨ ਦੇ ਵਾਸੀ ਇਸ ਮਹਾਂਮਾਰੀ ‘ਤੇ ਫਤਹਿ ਹਾਸਲ ਕਰ ਸਕੀਏ।
—————