Close

Under “Mission Fateh”, continuous efforts are being made to create awareness among the people about the prevention of Covid-19 epidemic: Deputy Commissioner

Publish Date : 25/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਮਹਾਂਮਾਰੀ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਹਨ ਲਗਾਤਾਰ ਉਪਰਾਲੇ-ਡਿਪਟੀ ਕਮਿਸ਼ਨਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਕਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਨ ਵਿੱਚ ਨਿਭਾ ਰਿਹਾ ਹੈ ਅਹਿਮ ਭੂਮਿਕਾ
ਕਰੋਨਾ ਮਹਾਂਮਾਰੀ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੇ ਹਦਾਇਤਾਂ ਸਬੰਧੀ ਕੀਤਾ ਰਿਹਾ ਜਾਗਰੂਕ
ਤਰਨ ਤਾਰਨ, 24 ਜੂਨ :
ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ “ਮਿਸ਼ਨ ਫਤਿਹ” ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤਰਨ ਤਾਰਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਮਗਨਰੇਗਾ ਮਜ਼ਦੂਰਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ “ਮਿਸ਼ਨ ਫ਼ਤਿਹ” ਮੁਹਿੰਮ ਤਹਿਤ ਜਿਲੇ ਦੀਆਂ ਵੱਡੀ ਗਿਣਤੀ ਵਿੱਚ ਪੰਚਾਇਤਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਅਤੇ ਮਗਨਰੇਗਾ ਮਜ਼ਦੂਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਮੇਂ-ਸਮੇਂ ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਲੋੜ੍ਹ ਤੋਂ ਬਿਨਾ ਘਰ੍ਹਾਂ ਤੋਂ ਬਾਹਰ ਨਾ ਜਾਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਸਾਵਧਾਨੀਆਂ ਸਬੰਧੀ ਪੈਂਫਲਿਟਾਂ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਕੋਵਾ ਐਪ ਵੱਧ ਤੋਂ ਵੱਧ ਡਾਊਨਲੋਡ ਕਰਨ ਅਤੇ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ ਜਾ ਰਿਹਾ ਹੈ। ਇਸ ਮੌਕੇ ਉਨਾਂ ਨੂੰ ਦੱਸਿਆ ਗਿਆ ਕਿ ਉਹ ਕਰੋਨਾ ਨੂੰ ਹਰਾਉਣ ਲਈ “ਮਿਸ਼ਨ ਫਤਿਹ” ਯੋਧਾ ਬਨਣ ਲਈ “ਕੋਵਾ” ਐਪ ਤੇ ਮੁਕਾਬਲੇ ਲਈ ਰਜਿਸਟ੍ਰੇਸ਼ਨ ਕਰਕੇ ਕੋਵਿਡ-19 ਇਹਤਿਆਤ ਵਰਤਦਿਆਂ ਅੰਕ ਪ੍ਰਾਪਤ ਕਰਕੇ, ਮੁੱਖ ਮੰਤਰੀ ਦੇ ਦਸਤਖਤਾਂ ਵਾਲਾ ਸੋਨਾ/ਚਾਂਦੀ/ਕਾਂਸੀ ਸਰਟੀਫਿਕੇਟ ਜਿੱਤ ਸਕਦੇ ਹਨ।
ਉਹਨਾਂ ਕਿਹਾ ਕਿ ਲੋਕਾਂ ਵਲੋਂ ਮਿਸ਼ਨ ਫ਼ਤਿਹ ਵਿੱਚ ਪੂਰਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਉੱਪਰ ਜਲਦੀ ਹੀ ਫਤਿਹ ਹਾਸਲ ਕੀਤੀ ਜਾਵੇਗੀ।