Close

Under “Mission Fateh” District Administration Sends 3557 Immigrants To Home States During Lockdown – Deputy Commissioner

Publish Date : 10/06/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾੱਕਡਾਊਨ ਦੌਰਾਨ 3557 ਪ੍ਰਵਾਸੀ ਵਿਅਕਤੀਆਂ ਨੂੰ ਘਰ ਪਰਤਣ ਦੀ ਇੱਛਾ ਦੇ ਮੱਦੇਨਜ਼ਰ ਗ੍ਰਹਿ ਰਾਜਾਂ ਵਿੱਚ ਭੇਜਿਆ ਗਿਆ-ਡਿਪਟੀ ਕਮਿਸ਼ਨਰ
ਤਰਨ ਤਾਰਨ, 9 ਜੂਨ :
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਅਤੇ ਲਾੱਕਡਾਊਨ ਕਾਰਨ ਰਾਜ ਅਤੇ ਜ਼ਿਲ੍ਹੇ ’ਚ ਰਹਿ ਰਹੇ ਦੂਸਰੇ ਰਾਜਾਂ ਦੇ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਘਰ ਪਰਤਣ ਦੀ ਇੱਛਾ ਦੇ ਮੱਦੇਨਜ਼ਰ ਆਰੰਭੇ ਗਏ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਵਿੱਚੋਂ 3557 ਮਜ਼ਦੂਰਾਂ ਨੂੰ ਉਹਨਾਂ ਦੇ ਘਰਾਂ ਤੱਕ ਪੁਹੰਚਾਉਣ ਲਈ ਸਬੰਧਿਤ ਰੇਲਵੇ ਸਟੇਸ਼ਨਾਂ ‘ਤੇ ਪੁਹੰਚਾਇਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ’ਚੋਂ 3557 ਵਿਅਕਤੀ ਆਪਣੇ ਗ੍ਰਹਿ ਰਾਜਾਂ ਉੱਤਰ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਰਾਜਸਥਾਨ, ਦਿੱਲੀ, ਹਰਿਆਣਾ, ਜੰਮੂ ਤੇ ਕਸ਼ਮੀਰ, ਉੱਤਰਾਖੰਡ, ਮਹਾਂਰਾਸ਼ਟਰ ਅਤੇ ਹੋਰ ਰਾਜਾਂ ਨੂੰ ਭੇਜੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਲਈ ਜਾਣ ਦਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਆਪਣੇ ਤੌਰ ’ਤੇ ਕੀਤਾ ਗਿਆ ਹੈ।    
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਤਰ ਪ੍ਰਦੇਸ਼ ਨਾਲ ਸਬੰਧਿਤ 1258, ਬਿਹਾਰ ਨਾਲ ਸਬੰਧਿਤ 828, ਮੱਧ ਪ੍ਰਦੇਸ਼ ਨਾਲ ਸਬੰਧਿਤ, 327, ਛੱਤੀਸਗੜ੍ਹ ਨਾਲ ਸਬੰਧਿਤ  254, ਪੱਛਮੀ ਬੰਗਾਲ ਨਾਲ ਸਬੰਧਿਤ  181, ਹਰਿਆਣਾ ਨਾਲ ਸਬੰਧਿਤ  134, ਦਿੱਲੀ ਨਾਲ ਸਬੰਧਿਤ 131, ਰਾਜਸਥਾਨ ਨਾਲ ਸਬੰਧਿਤ  118, ਉੱਤਰਾਖੰਡ ਨਾਲ ਸਬੰਧਿਤ  96, ਜੰਮੂ ਤੇ ਕਸ਼ਮੀਰ ਨਾਲ ਸਬੰਧਿਤ 90, ਮਹਾਂਰਾਸ਼ਟਰ ਨਾਲ ਸਬੰਧਿਤ 68 ਪ੍ਰਵਾਸੀ ਵਿਅਕਤੀ ਨੂੰ ਆਪਣਾ ਗ੍ਰਹਿ ਰਾਜਾਂ ਵਿੱਚ ਜਾਣ ਲਈ ਵੱਖ-ਵੱਖ ਸਾਧਨਾ ਰਾਹੀਂ ਸਬੰਧਿਤ ਰੇਲਵੇ ਸਟੇਸ਼ਨਾਂ ਤੇ ਪੁਹੰਚਾਇਆ ਗਿਆ।ਇਸ ਤੋਂ ਇਲਾਵਾ ਗੁਜਰਾਤ, ਤਾਮਿਲਨਾਢੂ, ਹਿਮਾਚਲ ਪ੍ਰਦੇਸ਼, ਝਾਰਖੰਡ, ਕੇਰਲਾ ਅਤੇ ਚੰਡੀਗੜ੍ਹ ਨਾਲ ਸਬੰਧਿਤ ਵਿਅਕਤੀਆਂ ਨੂੰ ਉਹਨਾਂ ਦੇ ਘਰ ਤੱਕ ਪਹੰੁਚਾਉਣ ਲਈ ਉੱਚਿਤ ਪ੍ਰਬੰਧ ਕੀਤੇ ਗਏ।
————