Close

Under “Mission Fateh” District Administration Tarn Taran is making people aware about the precautions to be taken against the danger of Covid-19 – Deputy Commissioner

Publish Date : 12/07/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫ਼ਤਿਹ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਦੇ ਖਤਰੇ ਤੋਂ ਬਚਾਅ ਲਈ ਸਾਵਧਾਨੀਆਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਡਿਪਟੀ ਕਮਿਸ਼ਨਰ
“ਮਿਸ਼ਨ ਫਤਿਹ” ਤਹਿਤ ਕਰੋਨਾ ਵਾਇਰਸ ਨੂੰ ਹਰਾਉਣ ਲਈ ਸੂਬੇ ਭਰ ਵਿੱਚ ਸ਼ੂਰੂ ਕੀਤੀ ਗਈ ਜੰਗ ਲਗਾਤਾਰ ਜਾਰੀ
ਤਰਨ ਤਾਰਨ, 11 ਜੁਲਾਈ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭੇ ਗਏ “ਮਿਸ਼ਨ ਫਤਿਹ” ਤਹਿਤ ਕਰੋਨਾ ਵਾਇਰਸ ਨੂੰ ਹਰਾਉਣ ਲਈ ਸੂਬੇ ਭਰ ਵਿੱਚ ਸ਼ੂਰੂ ਕੀਤੀ ਗਈ ਜੰਗ ਲਗਾਤਾਰ ਜਾਰੀ ਹੈ।
ਜ਼ਿਲ੍ਹਾ ਅਧਿਕਾਰੀਆਂ ਨਾਲ “ਮਿਸ਼ਨ ਫਤਿਹ” ਸਬੰਧੀ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ ਵਾਰ ਹੱਥ ਧੋਣ ਬਾਰੇ ਪ੍ਰੇਰਿਤ ਕਰਨ ਲਈ ਵਿਸ਼ੇਸ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਜ਼ਿਲ੍ਹਾ ਵਾਸੀ ਕੋਵਿਡ-19 ਦੀਆਂ ਸਾਵਧਾਨੀਆਂ ਅਪਣਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਟੈਸਟਿੰਗ ਪੂਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ, ਉਥੇ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਜ਼ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਦੇ ਖਤਰੇ ਤੋਂ ਬਚਾਅ ਦੀਆਂ ਸਾਵਧਾਨੀਆਂ ਬਾਰੇ ਦੱਸਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਵਲੋਂ ਯੋਗ ਲਾਭਪਾਤਰੀਆਂ ਨੂੰ ਪੌਸ਼ਟਿਕ ਅਹਾਰ ਦੀ ਨਿਰੰਤਰ ਕੀਤੀ ਜਾ ਰਹੀ ਵੰਡ ਦੇ ਨਾਲ-ਨਾਲ ਗਰਭਵਤੀ ਔਰਤਾਂ ਤੇ ਦੁੱਧ ਪੁਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਤਰੀਕੇ ਦੱਸੇ ਜਾ ਰਹੇ ਹਨ। ਬਜ਼ੁਰਗਾਂ ਨੂੰ ਵੀ ਬੇਲੋੜੀ ਮੂਵਮੈਂਟ ਤੋਂ ਪਰਹੇਜ਼ ਕਰਨ ਦੀ ਹਦਾਇਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਉਪ ਮੰਡਲਾਂ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾ ਰਹੇ ਹਨ। ਲੋਕਾਂ ਨੂੰ ਆਲੇ ਦੁਆਲੇ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਨ. ਜੀ. ਓਜ਼. ਅਤੇ ਹੋਰ ਸਮਾਜਿਕ ਸੰਗਠਨਾਂ ਨੂੰ ਵੀ ਇਸ ਮਿਸ਼ਨ ਫਤਿਹ ਨਾਲ ਜੁੜਨ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਕਰੋਨਾ ਯੋਧਿਆਂ ਦੇ ਤੌਰ `ਤੇ ਕੰਮ ਕਰਦੇ ਹੋਏ, ਲੋਕਾਂ ਨੂੰ ਕੋਵਿਡ-19 ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ ਹੈ।
ਉਹਨਾਂ ਕਿਹਾ ਕਿ ਐੱਸ. ਐੱਸ. ਪੀ. ਸ੍ਰੀ ਧਰੁਵ ਦਹੀਆ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਕਰੋਨਾ ਯੋਧਿਆਂ ਦੇ ਤੌਰ `ਤੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀ ਵੀ ਇਸ ਦੌਰ ਵਿੱਚ ਪੂਰੀ ਲਗਨ, ਮਿਹਨਤ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਸਰਕਾਰ ਵਲੋਂ ਵੱਖ-ਵੱਖ ਪ੍ਰਚਾਰ ਸਾਧਨਾਂ ਰਾਹੀਂ ਕੋਵਿਡ-19 ਤੋਂ ਬਚਾਅ ਦੇ ਲਈ ਲਗਾਤਾਰ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।
———–