Close

Under “Mission Fateh” in collaboration with the Panchayats in the villages of the district, the people have been made aware of the precautions to be taken to prevent the spread of Corona virus.

Publish Date : 18/06/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫ਼ਤਿਹ”
“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਪੰਚਾਇਤਾਂ ਦੇ ਸਹਿਯੋਗ ਨਾਲ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਪ੍ਰਤੀ ਕੀਤਾ ਜਾਗਰੂਕ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਕੋਵਾ” ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਿਹ ਨਾਲ ਜੁੜਨ ਦੀ ਕੀਤੀ ਅਪੀਲ
ਤਰਨ ਤਾਰਨ, 17 ਜੂਨ :
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਸ਼ੁਰੂ ਕੀਤੇ ਗਏ “ਮਿਸ਼ਨ ਫ਼ਤਿਹ” ਤਹਿਤ ਅੱਜ ਪੇਂਡੂ ਵਿਕਾਸ ਵਿਭਾਗ ਵੱਲੋਂ ਜ਼ਿਲੇ ਵਿਚ ਸਰਪੰਚਾਂ, ਪੰਚਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕਰਨ ਹਿੱਤ ਜ਼ਮੀਨੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ ਨੂੰ ਲਾਮਬੰਦ ਕਰ ਕਰਕੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਰੋਨਾ ਵਾਇਰਸ ਨੂੰ ਆਪਣੇ ਤੋਂ ਦੂਰ ਰੱਖਣਾ ਅਸਾਨ ਹੈ ਜੇਕਰ ਅਸੀਂ ਕੁਝ ਸਾਵਧਾਨੀਆਂ ਰੱਖੀਏ। ਉਨਾਂ ਨੇ ਕਿਹਾ ਕਿ ਜੇਕਰ ਅਸੀਂ ਬਾਹਰ ਜਾਣ ਸਮੇਂ ਮਾਸਕ ਲਾਈਏ, ਸਮਾਜਿਕ ਦੂਰੀ ਰੱਖੀਏ ਅਤੇ ਵਾਰ ਵਾਰ ਹੱਥ ਸਾਫ਼ ਕਰਦੇ ਰਹੀਏ ਤਾਂ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ‘ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਿਨਾਂ ਲੋਕ 94653 39933 ਤੇ ਮਿਸ ਕਾਲ ਕਰਕੇ ਵੀ “ਮਿਸ਼ਨ ਫਤਿਹ” ਨਾਲ ਜੁੜ ਸਕਦੇ ਹਨ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਅੱਜ ਵੱਖ-ਵੱਖ ਪੰਚਾਇਤਾਂ ਵਿਚ ਸਰਪੰਚਾਂ, ਪੰਚਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਘਰ ਘਰ ਜਾ ਕੇ ਜਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਸੇਸ਼ ਤੌਰ ਮਗਨਰੇਗਾ ਮਜਦੂਰਾਂ ਨੂੰ ਵੀ ਜਾਣਕਾਰੀ ਦਿੱਤੀ ਕਿ ਉਹ ਕੰਮ ਦੇ ਸਥਾਨ ‘ਤੇ ਇਕ ਦੂਜੇ ਤੋਂ 6 ਗਜ ਦੀ ਦੂਰੀ ਬਣਾ ਕੇ ਰੱਖਣ ਅਤੇ ਹਮੇਸਾ ਮਾਸਕ ਜਾਂ ਕਪੜੇ ਨਾਲ ਆਪਣਾ ਨੱਕ ਅਤੇ ਮੁੰਹ ਢੱਕ ਕੇ ਰੱਖਣ, ਆਪਣੇ ਬਰਤਨ ਇਕ ਦੂਜੇ ਨਾਲ ਸਾਂਝੇ ਨਾ ਕਰਨ।ਉਨਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜਦ ਵੀ ਪਿੰਡ ਵਿਚ ਕੋਈ ਬਾਹਰੀ ਵਿਅਕਤੀ ਆਵੇ ਤਾਂ ਇਸਦੀ ਸੂਚਨਾ ਬਲਾਕ ਦਫ਼ਤਰ ਤੇ ਸਿਹਤ ਵਿਭਾਗ ਨੂੰ ਦਿੱਤੀ ਜਾਵੇ।
————