Close

Under “Mission Fateh”, it is the primary duty of every officer to create awareness on a large scale against the Covid-19 epidemic.

Publish Date : 12/06/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਵਿਰੁੱਧ ਵੱਡੇ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨਾ ਹਰੇਕ ਅਧਿਕਾਰੀ ਦਾ ਮੁੱਢਲਾ ਫਰਜ਼-ਡਿਪਟੀ ਕਮਿਸ਼ਨਰ
“ਮਿਸ਼ਨ ਫ਼ਤਿਹ” ਤਹਿਤ ਹੋਣ ਵਾਲੀਆਂ ਗਤਿਵਧੀਆਂ ਰਾਹੀਂ ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਵਿਡ-19 ਤੋਂ ਸੁਰੱਖਿਅਤ ਤੇ ਚੌਕਸ ਰਹਿਣ ਪ੍ਰਤੀ ਕੀਤਾ ਜਾਵੇਗਾ ਜਾਗਰੂਕ
“ਮਿਸ਼ਨ ਫਹਿਤ” ਤਹਿਤ ਕੀਤੀ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਤਰਨ ਤਾਰਨ, 11 ਜੂਨ :
“ਮਿਸ਼ਨ ਫਤਿਹ” ਤਹਿਤ ਆਮ ਲੋਕਾਂ ਵਿੱਚ ਕੋਵਿਡ-19 ਮਹਾਂਮਾਰੀ ਵਿਰੁੱਧ ਵੱਡੇ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨਾ ਹਰੇਕ ਅਧਿਕਾਰੀ ਦਾ ਮੁੱਢਲਾ ਫਰਜ਼ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ “ਮਿਸ਼ਨ ਫਹਿਤ” ਤਹਿਤ ਕੀਤੀ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਕਿਮੀ ਵਨੀਤ ਕੌਰ ਸੇਠੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ “ਮਿਸ਼ਨ ਫਤਿਹ”ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਅਤ ਤੇ ਚੌਕਸ ਰਹਿਣ ਪ੍ਰਤੀ ਜਾਗਰੂਕ ਕਰਕੇ ਸੂਬਾ ਸਰਕਾਰ ਅਤੇ ਲੋਕਾਂ ਵਿਚਕਾਰ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨਾਂ ਕਿਹਾ ਕਿ “ਮਿਸ਼ਨ ਫ਼ਤਿਹ” ਦਾ ਮੁੱਖ ਮੰਤਵ ਕੋਵਿਡ-19 ਖਿਲਾਫ਼ ਲੜਾਈ ਦਾ ਮੋਹਰਲੀਆਂ ਕਤਾਰਾਂ ਵਿੱਚ ਸਾਹਮਣਾ ਕਰ ਰਹੇ ਕੋਰੋਨਾ ਯੋਧਿਆਂ ਤੋਂ ਅੱਗੇ ਲਿਜਾ ਕੇ ਇਸ ਨੂੰ ਇਕ ਜਨ ਲਹਿਰ ਵਿੱਚ ਤਬਦੀਲ ਕਰਨਾ ਹੈ।    
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲੇ ਵਿੱਚ “ਮਿਸ਼ਨ ਫ਼ਤਿਹ” ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਜ਼ਿਲਾ ਪੱਧਰ ’ਤੇ ਹੋਣ ਵਾਲੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਵਾਉਣ ਲਈ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ ਟੀਮ ਦਾ ਗਠਨ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਸ ਟੀਮ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ, ਇਸ ਅਹਿਮ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।ਇਸ ਟੀਮ ਵਲੋਂ ਜ਼ਿਲੇ ਵਿੱਚ “ਮਿਸ਼ਨ ਫ਼ਤਿਹ” ਨੂੰ ਲਾਗੂ ਕਰਨ ਸਬੰਧੀ ਸਾਰੇ ਕੰਮਾਂ ਦੀ ਦੇਖ-ਰੇਖ ਕੀਤੀ ਜਾਵੇਗੀ।
—————