Close

Under “Mission Fateh”, people are being made aware of Covid-19 precautions and prevention: Deputy Commissioner

Publish Date : 30/07/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਸਬੰਧੀ ਸਾਵਧਾਨੀਆਂ ਅਤੇ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਡਿਪਟੀ ਕਮਿਸ਼ਨਰ
ਵੱਖ-ਵੱਖ ਵਿਭਾਗਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤੋਂ ਪ੍ਰੇਰਤ ਹੋ ਕੇ ਲੋਕ ਵਰਤ ਰਹੇ ਹਨ ਸਾਵਧਾਨੀਆਂ
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਕੀਤਾ ਗਿਆ 62,59,800 ਰੁਪਏ ਦਾ ਜੁਰਮਾਨਾ
ਤਰਨ ਤਾਰਨ, 29 ਜੁਲਾਈ :
ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤੋਂ ਪ੍ਰੇਰਤ ਹੋ ਕੇ ਲੋਕ ਸਾਵਧਾਨੀਆਂ ਵਰਤ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਰਨ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਥੇ ਸਿਹਤ ਵਿਭਾਗ ਵਲੋਂ ਕੋਵਿਡ ਦੀ ਟੈਸਟਿੰਗ ਪੂਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ, ਉਥੇ ਸਿਹਤ ਵਿਭਾਗ ਦੇ ਆਸ਼ਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਦੱਸ ਰਹੇ ਹਨ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਵਲੋਂ ਵਧੀਕ ਪੌਸ਼ਟਿਕ ਅਹਾਰ ਦੀ ਨਿਰੰਤਰ ਕੀਤੀ ਜਾ ਰਹੀ ਵੰਡ ਦੇ ਨਾਲ ਗਰਭਵਤੀ ਔਰਤਾਂ ਅਤੇ ਦੁੱਧ ਪੁਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਤਰੀਕੇ ਦੱਸੇ ਜਾ ਰਹੇ ਹਨ। ਬਜ਼ੁਰਗਾਂ ਨੂੰ ਵੀ ਬੇਲੋੜੀ ਮੂਵਮੈਂਟ ਤੋਂ ਪਰਹੇਜ਼ ਕਰਨ ਦੀ ਹਦਾਇਤ ਕੀਤੀ ਗਈ ਹੈ।
ਉਨਾਂ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਲੇ ਦੁਆਲੇ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਨ. ਜੀ. ਓਜ਼. ਅਤੇ ਹੋਰ ਸਮਾਜਿਕ ਸੰਗਠਨਾਂ ਨੂੰ ਵੀ ਇਸ ਮਿਸ਼ਨ ਤਹਿਤ ਪ੍ਰੇਰਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕਰੋਨਾ ਯੋਧਿਆਂ ਦੇ ਤੌਰ ’ਤੇ ਕੰਮ ਕਰਦੇ ਹੋਏ, ਲੋਕਾਂ ਨੂੰ ਕੋਵਿਡ-19 ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਸਫ਼ਾਈ ਕਰਮਚਾਰੀ ਵੀ ਇਸ ਦੌਰ ਵਿੱਚ ਪੂਰੀ ਲਗਨ ਅਤੇ ਮਿਹਨਤ ਨਾਲ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਸਰਕਾਰ ਵਲੋਂ ਵੱਖ ਵੱਖ ਪ੍ਰਚਾਰ ਸਾਧਨਾਂ ਰਾਹੀਂ ਕੋਵਿਡ ਤੋਂ ਬਚਾਅ ਦੇ ਲਈ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਹੀ ਕੋਰੋਨਾ ਵਾਇਰਸ ਨੂੰ ਉਪਰ ਕਾਬੂ ਪਾਇਆ ਜਾ ਸਕਦਾ ਹੈ। ਇਸ ਲਈ ਹਰ ਕਿਸੇ ਨੂੰ ਮਿਸ਼ਨ ਫ਼ਤਹਿ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ, ਘਰੋਂ ਬਾਹਰ ਜਾਣ ਸਮੇਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ 6 ਫੁੱਟ ਦੀ ਸਮਾਜਿਕ ਵਿੱਥ ਰੱਖਣ ਆਦਿ ਦੀ ਪਾਲਣਾ ਯਕੀਨੀ ਬਣਾਉਣ। ਜੋ ਵਿਅਕਤੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਉਹਨਾਂ ਦੇ ਲਈ ਜ਼ੁਰਮਾਨੇ ਦਾ ਉਪਬੰਧ ਹੈ। ਜਿਸ ਸਬੰਧੀ ਪੁਲਿਸ ਵਿਭਾਗ ਵੱਲੋਂ ਜਨਤਕ ਥਾਵਾਂ ‘ਤੇ ਥੁੱਕਣ ਤੇ 253 ਕੇਸ, ਮਾਸਕ ਨਾ ਪਾਉਣ ‘ਤੇ 13551 ਕੇਸ, ਇਕਾਂਤਵਾਸ ਦੇ ਨਿਯਮ ਤੋੜਨ ‘ਤੇ 34 ਕੇਸਾਂ ਵਿੱਚ ਕੁੱਲ 62,59,800, ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ।