Close

Under “Mission Fateh”, precautionary measures against Corona virus will be carried out in the towns and villages of the district through special publicity vehicles.

Publish Date : 15/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ ਪ੍ਰਚਾਰ ਗੱਡੀਆਂ ਰਾਹੀਂ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦਾ ਕੀਤਾ ਜਾਵੇਗਾ ਪ੍ਰਚਾਰ-ਡਿਪਟੀ ਕਮਿਸ਼ਨਰ
15 ਜੂਨ ਤੋਂ ਜਨ-ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੀਤਾ ਜਾ ਰਿਹਾ ਉਪਰਾਲਾ
ਤਰਨ ਤਾਰਨ, 13 ਜੂਨ :
ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਲੋਕ ਜਾਗਰੂਕਤਾ ਉਤੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਸਿਹਤ ਵਿਭਾਗ ਵੱਲੋਂ ਦਰਸਾਏ ਕੁੱਝ ਨੁਕਤੇ, ਜਿਸ ਵਿਚ ਮਾਸਕ ਲਗਾਉਣਾ, ਸੋਸ਼ਲ ਡਿਸਟੈਂਸ ਰੱਖਣਾ, ਹੱਥਾਂ ਦੀ ਸਫਾਈ ਕਰਦੇ ਰਹਿਣਾ ਆਦਿ ਸ਼ਾਮਿਲ ਹੈ, ਉਤੇ ਅਮਲ ਕਰਕੇ ਆਪਾਂ ਸਾਰੇ ਇਸ ਵਾਇਰਸ ਦੀ ਲਾਗ ਤੋਂ ਬਚ ਸਕੀਏ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ ਪ੍ਰਚਾਰ ਗੱਡੀਆਂ ਰਾਹੀਂ ਇੰਨਾਂ ਸਾਵਧਾਨੀਆਂ ਦਾ ਪ੍ਰਚਾਰ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ 8 ਬਲਾਕਾਂ ਵਿਚ 2-2 ਅਤੇ ਸਾਰੀਆਂ ਨਗਰ ਕੌਸ਼ਲਾਂ ਵਿਚ ਵੀ 2-2 ਗੱਡੀਆਂ ਭੇਜੀਆਂ ਜਾਣਗੀਆਂ।
ਉਹਨਾਂ ਦੱਸਿਆ ਕਿ ਇਸ ਜਾਗਰੂਕਤਾ ਵਜੋਂ ਸ਼ਹਿਰਾਂ ਤੇ ਨਗਰ ਕੌਸਲਾਂ ਵਿਚ ਪੰਜਾਬ ਸਰਕਾਰ ਵੱਲੋਂ ਵੱਡੇ ਹੋਰਡਿੰਗ ਲਗਾਏ ਗਏ ਹਨ, ਜੋ ਸਾਵਧਾਨੀਆਂ ਦਾ ਪਾਲਣ ਕਰਨ ਦੀ ਪ੍ਰੇਰਨਾ ਦੇ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੇਲੇ ਸਮੁੱਚੀ ਦੁਨੀਆਂ ਕੋਵਿਡ-19 (ਕੋਰੋਨਾ) ਵਾਇਰਸ ਦੇ ਖਤਰਨਾਕ ਦੌਰ ਵਿਚੋਂ ਲੰਘ ਰਹੀ ਹੈ। ਇਸ ਬਿਮਾਰੀ ਦਾ ਫਿਲਹਾਲ ਇਲਾਜ ਸੰਭਵ ਨਹੀਂ, ਪਰ ਕੁੱਝ ਸਾਵਧਾਨੀਆਂ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ।
ਉਹਨਾਂ ਕਿਹਾ ਕਿ “ਮਿਸ਼ਨ ਫਤਿਹ” ਅਧੀਨ 15 ਜੂਨ ਤੋਂ ਇਸ ਜਨ-ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਹਰੇਕ ਕੋਰੋਨਾ ਵਾਰੀਅਰ ਨੂੰ “ਮਿਸ਼ਨ ਫਤਿਹ” ਦੇ ਬੈਜ ਨਾਲ ਸਨਮਾਨਿਤ ਕੀਤਾ ਜਾਵੇਗਾ।16 ਜੂਨ ਨੂੰ ਸਾਡੇ ਆਂਗਨਵਾੜੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਕੋਵਿਡ ਤੋਂ ਬਚਾਅ ਲਈ ਦਿੱਤੀਆਂ ਸਾਵਧਾਨੀਆਂ ਦਾ ਪਾਲਣ ਕਰਨ ਦੇ ਸੁਨੇਹਾ ਦੇਣਗੀਆਂ।17 ਜੂਨ ਨੂੰ ਪਿੰਡਾਂ ਦੇ ਸਰਪੰਚ ਮਿਸ਼ਨ ਫਤਿਹ ਦਾ ਬੈਜ ਲਗਾ ਕੇ ਆਪਣੇ ਪਿੰਡ ਵਿਚ ਲੋਕਾਂ ਨੂੰ ਮਾਸਕ ਲਗਾਉਣ, ਸੋਸ਼ਲ ਡਿਸਟੈਂਸ ਰੱਖਣ ਅਤੇ ਹੱਥਾਂ ਦੀ ਸਫਾਈ ਰੱਖਣ ਆਦਿ ਦਾ ਸੁਨੇਹਾ ਦੇਣਗੇ।
ਉਹਨਾਂ ਕਿਹਾ ਕਿ 18 ਜੂਨ ਨੂੰ ਮੁੜ ਇਹ ਪ੍ਰਚਾਰ ਗੱਡੀਆਂ ਰਾਹੀਂ ਪਿੰਡਾਂ ਤੇ ਸ਼ਹਿਰਾਂ ਵਿਚ ਕੀਤਾ ਜਾਵੇਗਾ।19 ਜੂਨ ਨੂੰ ਜ਼ਿਲ੍ਹੇ ਦੀਆਂ ਗੈਰ ਸਰਕਾਰੀ ਸੰਸਥਾਵਾਂ, ਜੋ ਕਿ ਹਰ ਮੁਹਿੰਮ ਵਿਚ ਸਾਡੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜਦੀਆਂ ਹਨ, ਉਹ ਆਪਣੇ ਪੱਧਰ ਉਤੇ ਲੋਕਾਂ ਨੂੰ ਇਸ ਬਾਬਤ ਸੰਦੇਸ਼ ਦੇਣ ਲਈ ਘਰ-ਘਰ ਜਾਣਗੀਆਂ।20 ਜੂਨ ਨੂੰ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮਿਸ਼ਨ ਫਤਿਹ ਦੇ ਬੈਜ ਲਗਾ ਕੇ ਲੋਕਾਂ ਨੂੰ ਵਾਇਰਸ ਤੋਂ ਬਚੇ ਰਹਿਣ ਲਈ ਜ਼ਰੂਰੀ ਸਾਵਧਾਨੀਆਂ ਪਾਲਣ ਕਰਨ ਦੇ ਪ੍ਰੇਰਨਾ ਦੇਣਗੇ।21 ਜੂਨ ਨੂੰ ਸਥਾਨਕ ਵੈਲਫੇਅਰ ਕਮੇਟੀਆਂ ਤੇ ਹੋਰ ਸ਼ਹਿਰ ਵਾਸੀ ਇਹੀ ਸੁਨੇਹਾ ਆਪਣੇ-ਆਪਣੇ ਇਲਾਕੇ ਵਿਚ ਘਰ-ਘਰ ਜਾ ਕੇ ਦੇਣਗੇ।
————-