Close

Under Pradhan Mantri Garib Kalyan Yojana free wheat and pulses provide to 1,54,890 families in the district: Deputy Commissioner

Publish Date : 14/05/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜ਼ਿਲ੍ਹੇ ਦੇ 1,54,890 ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਮੁਫ਼ਤ ਕਣਕ ਅਤੇ ਦਾਲ ਦੀ ਸਹੂਲਤ-ਡਿਪਟੀ ਕਮਿਸ਼ਨਰ
ਯੋਜਨਾ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ 9535 ਮੀਟਿਰਿਕ ਟਨ ਕਣਕ ਅਤੇ 465 ਮੀਟਿਰਿਕ ਟਨ ਦਾਲ ਦੀ ਕੀਤੀ ਜਾਵੇਗੀ ਵੰਡ
ਤਰਨ ਤਾਰਨ, 13 ਮਈ :
ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਸਮਾਰਟ ਰਾਸ਼ਨ ਕਾਰਡ ਧਾਰਕ ਜ਼ਿਲ੍ਹੇ ਦੇ 1,54,890 ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਦਾਲ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਿਦਆਂ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ,  ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਜਨਾ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ 9535 ਮੀਟਿਰਿਕ ਟਨ ਕਣਕ ਅਤੇ 465 ਮੀਟਿਰਿਕ ਟਨ ਦਾਲ ਦੀ ਵੰਡ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 15 ਕਿਲੋ ਪ੍ਰਤੀ ਜੀਅ ਦੇ ਹਿਸਾਬ ਨਾਲ ਕਣਕ ਅਤੇ 3 ਕਿਲੋਗਰਾਮ ਦਾਲ ਪ੍ਰਤੀ ਪਰਿਵਾਰ ਅਨੁਸਾਰ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੋਵਿਡ-19 ਦੇ ਮੱਦੇਨਜ਼ਰ ਕਣਕ ਅਤੇ ਦਾਲ ਦੀ ਵੰਡ ਮੌਕੇ ਸੋਸ਼ਲ ਡਿਸਟੈਸਿੰਗ ਦਾ ਵਿਸ਼ੇਸ ਖਿਆਲ ਰੱਖਿਆ ਜਾਵੇ।
——————-