Close

Under Pradhan Mantri Matru Vandana Yojana so far a grant of Rs. 6 crore 68 lakh 23 thousand has been provided to 19096 beneficiaries of the district – Deputy Commissioner

Publish Date : 02/06/2022
DC sir

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 19096 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ 6 ਕਰੋੜ 68 ਲੱਖ 23 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ
ਸਾਲ 2021-22 ਦੌਰਾਨ ਜ਼ਿਲ੍ਹਾ ਤਰਨ ਤਾਰਨ 2642 ਲਾਭਪਾਤਰੀਆਂ ਨੂੰ ਮਿਲਿਆ 39 ਲੱਖ 98 ਹਜ਼ਾਰ ਰੁਪਏ ਦੀ ਰਾਸ਼ੀ ਦਾ ਲਾਭ
ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਤਿੰਨ ਕਿਸ਼ਤਾਂ ਵਿਚ ਮੁਹੱਈਆ ਕਰਵਾਈ ਜਾਂਦੀ ਹੈ ਸਹਾਇਤਾ ਰਾਸ਼ੀ
ਤਰਨ ਤਾਰਨ, 01 ਜੂਨ :
ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 1 ਜਨਵਰੀ 2017 ਤੋਂ ਲੈ ਕੇ ਹੁਣ ਤੱਕ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਨੂੰ 19096 ਮਾਵਾਂ ਨੂੰ 6 ਕਰੋੜ 68 ਲੱਖ 23 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਸਾਲ 2021-22 ਦੌਰਾਨ ਜ਼ਿਲ੍ਹੇ ਦੇ 2642 ਲਾਭਪਾਤਰੀਆਂ ਨੂੰ 39 ਲੱਖ 98 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਹਰੇਕ ਲੋੜਵੰਦ ਲਾਭਪਾਤਰੀ ਤੱਕ ਲਾਭ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼ ਹੈ। ਗਰਭਵਤੀ ਔਰਤਾਂ ਤੇ ਦੁੱਧ ਪਿਆਉਂਦੀਆਂ ਮਾਵਾਂ ਨੂੰ ਸਿਹਤ ਪੱਖੋਂ ਮਜ਼ਬੂਤੀ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਔਰਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨਾਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਦੀ ਇਹ ਸਕੀਮ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਅਤੇ ਪੋਸ਼ਣ ਸੰਬੰਧੀ ਜਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਲਾਭਪਾਤਰੀਆਂ ਦੇ ਖਾਤੇ ਵਿੱਚ ਤਿੰਨ ਕਿਸ਼ਤਾਂ ਵਿੱਚ 5 ਹਜ਼ਾਰ ਰੁਪਏ ਮੁਹੱਈਆ ਕਰਵਾਏ ਜਾਂਦੇ ਹਨ। ਉਨਾਂ ਦੱਸਿਆ ਕਿ ਪਹਿਲੀ ਕਿਸ਼ਤ ਇੱਕ ਹਜ਼ਾਰ ਰੁਪਏ ਦੀ ਔਰਤ ਦੇ ਗਰਭਧਾਰਨ ਤੋਂ 150 ਦਿਨਾਂ ਦੇ ਅੰਦਰ-ਅੰਦਰ ਨੇੜਲੇ ਆਂਗਣਵਾੜੀ ਸੈਂਟਰ ਵਿੱਚ ਰਜਿਸਟ੍ਰੇਸਨਸ਼ਨ ਕਰਵਾਉਣ ਮਗਰੋਂ ਮਿਲਦੀ ਹੈ, ਜਦੋਂ ਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਸਿਹਤ ਵਿਭਾਗ ਵੱਲੋਂ ਘੱਟੋ-ਘੱਟ ਗਰਭ ਅਵੱਸਥਾ ਵਿੱਚ ਇੱਕ ਚੈੱਕਅੱਪ ‘ਤੇ ਅਤੇ ਦੋ ਹਜ਼ਾਰ ਰੁਪਏ ਦੀ ਤੀਜੀ ਤੇ ਆਖ਼ਰੀ ਕਿਸ਼ਤ ਬੱਚੇ ਦੇ ਜਨਮ ਤੋਂ ਬਾਅਦ ਇੱਕ ਗੇੜ ਦਾ ਟੀਕਾਕਰਨ ਪੂਰਨ ਕਰਨ ਉਪਰੰਤ ਮਿਲਦੀ ਹੈ।
ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਆਂਗਣਵਾੜੀ ਵਰਕਰ ਨਾਲ ਜਾਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਜਾਂ ਕਰ ਦਾਤਾ ਨੂੰ ਨਹੀਂ ਦਿੱਤਾ ਜਾਂਦਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਨੇੜਲੇ ਆਂਗਣਵਾੜੀ ਸੈਂਟਰ ਨਾਲ ਸੰਪਰਕ ਕਰਨ।