Close

Under the Ashirwad Scheme launched by the Punjab government, an amount of 6 crore 96 lakh 78 thousand rupees has been released for the beneficiaries of district Tarn Taran – Deputy Commissioner.

Publish Date : 18/05/2023

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 6 ਕਰੋੜ 96 ਲੱਖ 78 ਹਜ਼ਾਰ ਰੁਪਏ ਦੀ ਰਾਸੀ ਜਾਰੀ-ਡਿਪਟੀ ਕਮਿਸਨਰ
ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 1365 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਤਰਨ ਤਾਰਨ, 17 ਮਈ :
ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ  ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 6 ਕਰੋੜ 96 ਲੱਖ 15 ਹਜ਼ਾਰ ਰੁਪਏ ਦੀ ਰਾਸੀ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਦਸੰਬਰ 2022 ਤੱਕ ਅਸ਼ੀਰਵਾਦ ਸਕੀਮ ਤਹਿਤ ਪ੍ਰਾਪਤ 1365 ਕੇਸਾਂ ਦੇ ਲਾਭਪਾਤਰੀਆਂ ਨੂੰ ਇਸ  ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਉਹਨਾਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾ ਰਹੀ ਹੈ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਮਹੀਨਾ ਮਈ 2022 ਤੋਂ ਨਵੰਬਰ 2022 ਤੱਕ ਪ੍ਰਾਪਤ ਕੇਸਾਂ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 796 ਲਾਭਪਾਤਰੀਆਂ ਨੂੰ 4 ਕਰੋੜ 05 ਲੱਖ 96 ਹਜ਼ਾਰ ਰੁਪਏ ਦੀ ਰਾਸੀ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੱਛੜੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਪੱਖੋਂ ਕਮਜ਼ੋਰ 569 ਲਾਭਪਾਤਰੀਆਂ ਨੂੰ ਅਪ੍ਰੈਲ 2022 ਤੋਂ ਦਸੰਬਰ 2022 ਤੱਕ ਪ੍ਰਾਪਤ ਕੇਸਾਂ ਅਨੁਸਾਰ 2 ਕਰੋੜ 90 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਰਾਸ਼ੀ ਸਿੱਧੇ ਤੌਰ ਤੇ ਡੀ. ਬੀ. ਟੀ. ਮੋਡ ਰਾਹੀਂ ਉਨਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨ ਤਾਰਨ ਸ੍ਰੀ ਪੱਲਵ ਸ਼੍ਰੇਸ਼ਟਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸੀਰਵਾਦ ਸਕੀਮ ਲਈ ਅਰਜੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੂੁਰੂ ਕਰ ਦਿੱਤੀ ਹੈ, ਜਿਸ ਤਹਿਤ http://ashirwad.punjab.gov.in‘ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਆਨਲਾਈਨ ਪੋਰਟਲ ਤੇ 01 ਅਪ੍ਰੈਲ 2023 ਤੋਂ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ ਇੱਕ ਮਹੀਨਾ ਬਾਅਦ ਆਨਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ।