Close

Under the Atma scheme, the Agriculture Department organized a farmer training camp on direct sowing of paddy – Dr. Navtej Singh

Publish Date : 29/05/2025

ਆਤਮਾ ਸਕੀਮ ਅਧੀਨ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ-ਡਾ: ਨਵਤੇਜ ਸਿੰਘ

ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਖੇਤੀ ਖਰਚੇ ਘੱਟਦੇ ਹਨ-ਯਾਦਵਿੰਦਰ ਸਿੰਘ

ਖਡੂਰ ਸਾਹਿਬ, 28 ਮਈ : ਪੰਜਾਬ ਸਰਕਾਰ ਵੱਲੋਂ ਮੱਕੀ ਦੇ ਪਾਇਲਟ ਪ੍ਰੋਜੈਕਟ ਸਬੰਧੀ ਸਾਉਣੀ ਰੁੱਤ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਉਤਸ਼ਾਹਿਤ ਕਰਨ ਲਈ ਤੇ ਤਕਨੀਕੀ ਜਾਣਕਾਰੀ ਦੇਣ ਲਈ, ਮੁੱਖ ਖੇਤੀਬਾੜੀ ਅਫਸਰ ਡਾਕਟਰ ਜਸਵਿੰਦਰ ਸਿੰਘ ਤਰਨ ਤਾਰਨ ਦੀ ਰਹਿਨੁਮਾਈ ਹੇਠ ਤੇ ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਤੇ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਡਾ: ਯਾਦਵਿੰਦਰ ਸਿੰਘ ਦੇ ਉਪਰਾਲੇ ਸਦਕਾ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਪਿੰਡ ਕੱਲਾ ਵਿਖੇ ਲਗਾਇਆ ਗਿਆ,ਜਿਸ ਵਿੱਚ ਕਿਸਾਨਾਂ ਨੂੰ ਡਾ: ਯਾਦਵਿੰਦਰ ਸਿੰਘ ਵੱਲੋਂ ਪਾਣੀ ਦੀ ਬਚਤ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਮੱਕੀ ਦੇ ਪਾਇਲਟ ਪ੍ਰਾਜੈਕਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਬਦਲ ਵਜੋਂ ਮੱਕੀ ਦੀ ਫਸਲ ਹੇਠ ਵੱਧ ਤੋਂ ਵੱਧ ਰਕਬਾ ਬੀਜਣ ਲਈ ਕਿਹਾ।
ਉਹਨਾਂ ਵੱਲੋਂ ਦੱਸਿਆ ਗਿਆ ਕਿ ਜਿੱਥੇ ਮੱਕੀ ਦੀ ਫਸਲ ਬੀਜਣ ਉਪਰੰਤ ਸਰਕਾਰ ਵੱਲੋਂ ਘੱਟੋ ਘੱਟ ਸਮਰਥਨ ਮੁੱਲ ਮਿਲੇਗਾ, ਉੱਥੇ ਨਾਲ ਹੀ 17,500/- ਰੁਪਏ ਪ੍ਰਤੀ ਹੈਕਟੇਅਰ ਉਤਸਾਹਨ ਰਾਸ਼ੀ ਵੀ ਦਿੱਤੀ ਜਾਏਗੀ। ਡਾ: ਯਾਦਵਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਗਈ। ਉਹਨਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਜਾਣਕਾਰੀ ਦਿੱਤੀ। ਗਈ । ਉਹਨਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਣਕਾਰੀ ਦਿੱਤੀ ਗਈ ।ਅਖੀਰ ‘ਚ ਸੈਕਟਰੀ ਸੁਖਵਿੰਦਰ ਸਿੰਘ ਵੱਲੋਂ ਖੇਤੀ ਮਾਹਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਤੇ ਖੇਤੀਬਾੜੀ ਮਹਿਕਮੇ ਖਡੂਰ ਸਾਹਿਬ ਦੇ ਸਮੂਹ ਸਟਾਫ ਨੂੰ ਕੈਂਪ ਨੂੰ ਕਾਮਯਾਬ ਕਰਨ ਸਬੰਧੀ ਸਲਾਘਾ ਕੀਤੀ ਗਈ ।
ਇਸ ਕੈਂਪ ਵਿੱਚ ਖੇਤੀਬਾੜੀ ਵਿਸਥਾਰ ਅਫਸਰ ਰੂਪਿੰਦਰਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਡਾ: ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਘਰ ਵਿੱਚ ਖਪਤ ਕਰਨ ਲਈ ਜੈਵਿਕ ਸਬਜ਼ੀਆਂ, ਦਾਲਾਂ ਅਤੇ ਫਲਦਾਰ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸੈਕਟਰੀ ਸੁਖਵਿੰਦਰ ਸਿੰਘ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ,ਬੇਲਦਾਰ ਗੁਰਪ੍ਰਤਾਪ ਸਿੰਘ, ਚਰਨਜੀਤ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ ,ਸਤਨਾਮ ਸਿੰਘ ,ਜਥੇਦਾਰ ਹਰਭੇਜ ਸਿੰਘ ,ਸੁੱਚਾ ਸਿੰਘ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।