Close

Under the blessings scheme by the Punjab government, an amount of 5 crore 16 lakh 12 thousand rupees has been released for the beneficiaries of district Tarn Taran – Deputy Commissioner.

Publish Date : 30/08/2023

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 05 ਕਰੋੜ 16 ਲੱਖ 12 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 1012 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਤਰਨ ਤਾਰਨ, 29 ਅਗਸਤ :
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 5 ਕਰੋੜ 16 ਲੱਖ 12 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਨਵੰਬਰ 2022 ਤੋਂ ਫਰਵਰੀ 2023 ਤੱਕ ਅਸ਼ੀਰਵਾਦ ਸਕੀਮ ਤਹਿਤ ਪ੍ਰਾਪਤ 1012 ਕੇਸਾਂ ਦੇ ਲਾਭਪਾਤਰੀਆਂ ਨੂੰ ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਉਹਨਾਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾ ਰਹੀ ਹੈ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਮਹੀਨਾ ਨਵੰਬਰ, 2022 ਤੋਂ ਫਰਵਰੀ, 2023 ਤੱਕ ਪ੍ਰਾਪਤ ਕੇਸਾਂ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 676 ਲਾਭਪਾਤਰੀਆਂ ਨੂੰ 03 ਕਰੋੜ 44 ਲੱਖ 76 ਹਜ਼ਾਰ ਰੁਪਏ ਦੀ ਰਾਸ਼ੀ ਦੀ ਅਦਾਇਗੀ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਪੱਛੜੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਪੱਖੋਂ ਕਮਜ਼ੋਰ 336 ਲਾਭਪਾਤਰੀਆਂ ਨੂੰ ਨਵੰਬਰ, 2022 ਤੋਂ ਫਰਵਰੀ 2023 ਤੱਕ ਪ੍ਰਾਪਤ ਕੇਸਾਂ ਅਨੁਸਾਰ 01 ਕਰੋੜ 71 ਲੱਖ 36 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਰਾਸ਼ੀ ਸਿੱਧੇ ਤੌਰ ‘ਤੇ ਡੀ. ਬੀ. ਟੀ. ਮੋਡ ਰਾਹੀਂ ਉਨਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨ ਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੂੁਰੂ ਕਰ ਦਿੱਤੀ ਹੈ, ਜਿਸ ਤਹਿਤ http://ashirwad.punjab.gov.in‘ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਆਨਲਾਈਨ ਪੋਰਟਲ ‘ਤੇ 01 ਅਪ੍ਰੈਲ, 2023 ਤੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ।ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ ਇੱਕ ਮਹੀਨਾ ਬਾਅਦ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।